ਗਿਣਤੀ 14

ਸੋ ਮੋਸ਼ੇਹ ਨੇ ਜਿਨ੍ਹਾਂ ਮਨੁੱਖਾਂ ਨੂੰ ਧਰਤੀ ਦੀ ਖੋਜ ਕਰਨ ਲਈ ਭੇਜਿਆ ਸੀ, ਉਹ ਵਾਪਸ ਪਰਤ ਆਏ ਅਤੇ ਸਾਰੀ ਕੌਮ ਦੇ ਵਿੱਚ ਬੁਰੀ ਖ਼ਬਰ ਫੈਲਾਈ ਕਿ ਉਹ ਮੋਸ਼ੇਹ ਦੇ ਵਿਰੁੱਧ ਬੁੜ-ਬੁੜਾਉਣ।

Numbers 14:36 (UKJV) And the men, which Moses sent to search the land, who returned, and made all the congregation to murmur against him, by bringing up a slander upon the land,

34ਉਹਨਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!’

35ਮੈਂ ਯਾਹਵੇਹ, ਬੋਲਿਆ ਹਾਂ, ਮੈਂ ਇਹ ਗੱਲਾਂ ਇਸ ਸਾਰੀ ਦੁਸ਼ਟ ਮੰਡਲੀ ਨਾਲ ਜ਼ਰੂਰ ਕਰਾਂਗਾ, ਜੋ ਮੇਰੇ ਵਿਰੁੱਧ ਇਕੱਠੇ ਹੋਏ ਹਨ। ਉਹ ਇਸ ਉਜਾੜ ਵਿੱਚ ਆਪਣਾ ਅੰਤ ਪੂਰਾ ਕਰਨਗੇ, ਇੱਥੇ ਉਹ ਮਰ ਜਾਣਗੇ।”

36ਸੋ ਮੋਸ਼ੇਹ ਨੇ ਜਿਨ੍ਹਾਂ ਮਨੁੱਖਾਂ ਨੂੰ ਧਰਤੀ ਦੀ ਖੋਜ ਕਰਨ ਲਈ ਭੇਜਿਆ ਸੀ, ਉਹ ਵਾਪਸ ਪਰਤ ਆਏ ਅਤੇ ਸਾਰੀ ਕੌਮ ਦੇ ਵਿੱਚ ਬੁਰੀ ਖ਼ਬਰ ਫੈਲਾਈ ਕਿ ਉਹ ਮੋਸ਼ੇਹ ਦੇ ਵਿਰੁੱਧ ਬੁੜ-ਬੁੜਾਉਣ।

37ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਫੈਲਾਉਣ ਦੇ ਜ਼ਿੰਮੇਵਾਰ ਸਨ, ਯਾਹਵੇਹ ਦੇ ਸਾਹਮਣੇ ਮਹਾਂਮਾਰੀ ਨਾਲ ਮਰ ਗਏ।

38ਜਿਹੜੇ ਮਨੁੱਖ ਧਰਤੀ ਦੀ ਖੋਜ ਕਰਨ ਲਈ ਗਏ ਸਨ, ਉਹਨਾਂ ਵਿੱਚੋਂ ਸਿਰਫ ਨੂਨ ਦਾ ਪੁੱਤਰ ਯੇਹੋਸ਼ੁਆ ਅਤੇ ਯ਼ਫੁੰਨੇਹ ਦਾ ਪੁੱਤਰ ਕਾਲੇਬ ਬਚੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.