ਗਿਣਤੀ 14

ਪਰ ਮੋਸ਼ੇਹ ਨੇ ਆਖਿਆ, “ਤੁਸੀਂ ਯਾਹਵੇਹ ਦੇ ਹੁਕਮ ਦੀ ਉਲੰਘਣਾ ਕਿਉਂ ਕਰ ਰਹੇ ਹੋ? ਇਹ ਸਫਲ ਨਹੀਂ ਹੋਵੇਗਾ!

Numbers 14:41 (UKJV) And Moses said, Wherefore now do all of you transgress the commandment of the LORD? but it shall not prosper.

39ਜਦੋਂ ਮੋਸ਼ੇਹ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਹ ਗੱਲ ਦੱਸੀ ਤਾਂ ਉਹਨਾਂ ਨੇ ਬਹੁਤ ਵਿਰਲਾਪ ਕੀਤਾ।

40ਅਗਲੀ ਸਵੇਰ ਉਹ ਪਹਾੜੀ ਦੇਸ਼ ਵਿੱਚ ਸਭ ਤੋਂ ਉੱਚੇ ਸਥਾਨ ਲਈ ਰਵਾਨਾ ਹੋਏ ਅਤੇ ਕਿਹਾ, “ਹੁਣ ਅਸੀਂ ਉਸ ਧਰਤੀ ਉੱਤੇ ਜਾਣ ਲਈ ਤਿਆਰ ਹਾਂ ਜਿਸਦਾ ਯਾਹਵੇਹ ਨੇ ਵਾਅਦਾ ਕੀਤਾ ਸੀ। ਯਕੀਨਨ ਅਸੀਂ ਪਾਪ ਕੀਤਾ ਹੈ!”

41ਪਰ ਮੋਸ਼ੇਹ ਨੇ ਆਖਿਆ, “ਤੁਸੀਂ ਯਾਹਵੇਹ ਦੇ ਹੁਕਮ ਦੀ ਉਲੰਘਣਾ ਕਿਉਂ ਕਰ ਰਹੇ ਹੋ? ਇਹ ਸਫਲ ਨਹੀਂ ਹੋਵੇਗਾ!

42ਉੱਪਰ ਨਾ ਜਾਓ ਕਿਉਂਕਿ ਯਾਹਵੇਹ ਤੁਹਾਡੇ ਨਾਲ ਨਹੀਂ ਹੈ। ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਦੁਸ਼ਮਣਾਂ ਤੋਂ ਹਾਰ ਜਾਓ,

43ਕਿਉਂਕਿ ਉੱਥੇ ਅਮਾਲੇਕੀਆਂ ਅਤੇ ਕਨਾਨੀਆਂ ਦਾ ਸਾਹਮਣਾ ਤੁਹਾਡੇ ਨਾਲ ਹੋਵੇਗਾ ਕਿਉਂਕਿ ਤੁਸੀਂ ਯਾਹਵੇਹ ਤੋਂ ਮੂੰਹ ਮੋੜ ਲਿਆ ਹੈ, ਉਹ ਤੁਹਾਡੇ ਨਾਲ ਨਹੀਂ ਰਹੇਗਾ ਅਤੇ ਤੁਸੀਂ ਤਲਵਾਰ ਨਾਲ ਡਿੱਗ ਜਾਓਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.