ਗਿਣਤੀ 15

“ ‘ਹੁਣ ਜੇਕਰ ਤੁਸੀਂ ਅਣਜਾਣੇ ਵਿੱਚ ਇਨ੍ਹਾਂ ਵਿੱਚੋਂ ਕਿਸੇ ਵੀ ਹੁਕਮ ਨੂੰ ਮੰਨਣ ਵਿੱਚ ਅਸਫ਼ਲ ਰਹਿੰਦੇ ਹੋ ਜੋ ਯਾਹਵੇਹ ਨੇ ਮੋਸ਼ੇਹ ਨੂੰ ਦਿੱਤਾ ਸਨ,

Numbers 15:22 (UKJV) And if all of you have erred, and not observed all these commandments, which the LORD has spoken unto Moses,

20ਆਪਣੇ ਜ਼ਮੀਨ ਦੇ ਪਹਿਲੇ ਭੋਜਨ ਵਿੱਚੋਂ ਇੱਕ ਰੋਟੀ ਭੇਂਟ ਕਰੋ ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਚੜ੍ਹਾਓ।

21ਆਉਣ ਵਾਲੀਆਂ ਪੀੜ੍ਹੀਆਂ ਤੱਕ ਤੁਸੀਂ ਆਪਣੇ ਪਹਿਲੇ ਭੋਜਨ ਵਿੱਚੋਂ ਇਹ ਭੇਟ ਯਾਹਵੇਹ ਨੂੰ ਜ਼ਰੂਰ ਚੜ੍ਹਾਉਣੀ ਹੈ।

22“ ‘ਹੁਣ ਜੇਕਰ ਤੁਸੀਂ ਅਣਜਾਣੇ ਵਿੱਚ ਇਨ੍ਹਾਂ ਵਿੱਚੋਂ ਕਿਸੇ ਵੀ ਹੁਕਮ ਨੂੰ ਮੰਨਣ ਵਿੱਚ ਅਸਫ਼ਲ ਰਹਿੰਦੇ ਹੋ ਜੋ ਯਾਹਵੇਹ ਨੇ ਮੋਸ਼ੇਹ ਨੂੰ ਦਿੱਤਾ ਸਨ,

23ਅਰਥਾਤ ਸਭ ਜੋ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ, ਜਿਸ ਦਿਨ ਤੋਂ ਯਾਹਵੇਹ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਾਰੀ ਰਹੇਗਾ।

24ਅਤੇ ਜੇ ਸਮਾਜ ਨੂੰ ਇਸ ਦੀ ਜਾਣਕਾਰੀ ਨਾ ਹੋਵੇ ਅਤੇ ਅਣਜਾਣੇ ਵਿੱਚ ਅਜਿਹਾ ਕੀਤਾ ਜਾਂਦਾ ਹੈ, ਤਾਂ ਸਾਰੀ ਮੰਡਲੀ ਇੱਕ ਬਲਦ ਨੂੰ ਹੋਮ ਦੀ ਭੇਟ ਵਜੋਂ ਚੜ੍ਹਵੇ, ਜੋ ਕਿ ਯਾਹਵੇਹ ਨੂੰ ਪ੍ਰਸੰਨ ਕਰਦਾ ਹੈ, ਇਸ ਦੇ ਨਾਲ ਉਸ ਦੇ ਨਿਰਧਾਰਤ ਅਨਾਜ ਦੀ ਭੇਟ ਨਾਲ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਲਈ ਇੱਕ ਬੱਕਰਾ ਲਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.