ਗਿਣਤੀ 15

ਅਰਥਾਤ ਸਭ ਜੋ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ, ਜਿਸ ਦਿਨ ਤੋਂ ਯਾਹਵੇਹ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਾਰੀ ਰਹੇਗਾ।

Numbers 15:23 (UKJV) Even all that the LORD has commanded you by the hand of Moses, from the day that the LORD commanded Moses, and henceforward among your generations;

21ਆਉਣ ਵਾਲੀਆਂ ਪੀੜ੍ਹੀਆਂ ਤੱਕ ਤੁਸੀਂ ਆਪਣੇ ਪਹਿਲੇ ਭੋਜਨ ਵਿੱਚੋਂ ਇਹ ਭੇਟ ਯਾਹਵੇਹ ਨੂੰ ਜ਼ਰੂਰ ਚੜ੍ਹਾਉਣੀ ਹੈ।

22“ ‘ਹੁਣ ਜੇਕਰ ਤੁਸੀਂ ਅਣਜਾਣੇ ਵਿੱਚ ਇਨ੍ਹਾਂ ਵਿੱਚੋਂ ਕਿਸੇ ਵੀ ਹੁਕਮ ਨੂੰ ਮੰਨਣ ਵਿੱਚ ਅਸਫ਼ਲ ਰਹਿੰਦੇ ਹੋ ਜੋ ਯਾਹਵੇਹ ਨੇ ਮੋਸ਼ੇਹ ਨੂੰ ਦਿੱਤਾ ਸਨ,

23ਅਰਥਾਤ ਸਭ ਜੋ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ, ਜਿਸ ਦਿਨ ਤੋਂ ਯਾਹਵੇਹ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਾਰੀ ਰਹੇਗਾ।

24ਅਤੇ ਜੇ ਸਮਾਜ ਨੂੰ ਇਸ ਦੀ ਜਾਣਕਾਰੀ ਨਾ ਹੋਵੇ ਅਤੇ ਅਣਜਾਣੇ ਵਿੱਚ ਅਜਿਹਾ ਕੀਤਾ ਜਾਂਦਾ ਹੈ, ਤਾਂ ਸਾਰੀ ਮੰਡਲੀ ਇੱਕ ਬਲਦ ਨੂੰ ਹੋਮ ਦੀ ਭੇਟ ਵਜੋਂ ਚੜ੍ਹਵੇ, ਜੋ ਕਿ ਯਾਹਵੇਹ ਨੂੰ ਪ੍ਰਸੰਨ ਕਰਦਾ ਹੈ, ਇਸ ਦੇ ਨਾਲ ਉਸ ਦੇ ਨਿਰਧਾਰਤ ਅਨਾਜ ਦੀ ਭੇਟ ਨਾਲ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਲਈ ਇੱਕ ਬੱਕਰਾ ਲਓ।

25ਜਾਜਕ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰਨਾ ਚਾਹੀਦਾ ਹੈ, ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ, ਕਿਉਂਕਿ ਇਹ ਜਾਣਬੁੱਝ ਕੇ ਨਹੀਂ ਸੀ ਅਤੇ ਉਹਨਾਂ ਨੇ ਆਪਣੀ ਗਲਤੀ ਲਈ ਯਾਹਵੇਹ ਦੇ ਅੱਗੇ ਭੋਜਨ ਦੀ ਭੇਟ ਅਤੇ ਪਾਪ ਦੀ ਭੇਟ ਚੜ੍ਹਾਈ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.