22“ ‘ਹੁਣ ਜੇਕਰ ਤੁਸੀਂ ਅਣਜਾਣੇ ਵਿੱਚ ਇਨ੍ਹਾਂ ਵਿੱਚੋਂ ਕਿਸੇ ਵੀ ਹੁਕਮ ਨੂੰ ਮੰਨਣ ਵਿੱਚ ਅਸਫ਼ਲ ਰਹਿੰਦੇ ਹੋ ਜੋ ਯਾਹਵੇਹ ਨੇ ਮੋਸ਼ੇਹ ਨੂੰ ਦਿੱਤਾ ਸਨ,
23ਅਰਥਾਤ ਸਭ ਜੋ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ, ਜਿਸ ਦਿਨ ਤੋਂ ਯਾਹਵੇਹ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਾਰੀ ਰਹੇਗਾ।
24ਅਤੇ ਜੇ ਸਮਾਜ ਨੂੰ ਇਸ ਦੀ ਜਾਣਕਾਰੀ ਨਾ ਹੋਵੇ ਅਤੇ ਅਣਜਾਣੇ ਵਿੱਚ ਅਜਿਹਾ ਕੀਤਾ ਜਾਂਦਾ ਹੈ, ਤਾਂ ਸਾਰੀ ਮੰਡਲੀ ਇੱਕ ਬਲਦ ਨੂੰ ਹੋਮ ਦੀ ਭੇਟ ਵਜੋਂ ਚੜ੍ਹਵੇ, ਜੋ ਕਿ ਯਾਹਵੇਹ ਨੂੰ ਪ੍ਰਸੰਨ ਕਰਦਾ ਹੈ, ਇਸ ਦੇ ਨਾਲ ਉਸ ਦੇ ਨਿਰਧਾਰਤ ਅਨਾਜ ਦੀ ਭੇਟ ਨਾਲ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਲਈ ਇੱਕ ਬੱਕਰਾ ਲਓ।
25ਜਾਜਕ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰਨਾ ਚਾਹੀਦਾ ਹੈ, ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ, ਕਿਉਂਕਿ ਇਹ ਜਾਣਬੁੱਝ ਕੇ ਨਹੀਂ ਸੀ ਅਤੇ ਉਹਨਾਂ ਨੇ ਆਪਣੀ ਗਲਤੀ ਲਈ ਯਾਹਵੇਹ ਦੇ ਅੱਗੇ ਭੋਜਨ ਦੀ ਭੇਟ ਅਤੇ ਪਾਪ ਦੀ ਭੇਟ ਚੜ੍ਹਾਈ ਸੀ।
26ਇਸਰਾਏਲ ਦੀ ਸਾਰੀ ਮੰਡਲੀ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਨੂੰ ਮਾਫ਼ ਕੀਤਾ ਜਾਵੇਗਾ, ਕਿਉਂਕਿ ਸਾਰੇ ਲੋਕ ਅਣਜਾਣੇ ਵਿੱਚ ਗਲਤ ਕੰਮ ਵਿੱਚ ਸ਼ਾਮਲ ਹੋਏ ਸਨ।