ਗਿਣਤੀ 15

ਜਾਜਕ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰਨਾ ਚਾਹੀਦਾ ਹੈ, ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ, ਕਿਉਂਕਿ ਇਹ ਜਾਣਬੁੱਝ ਕੇ ਨਹੀਂ ਸੀ ਅਤੇ ਉਹਨਾਂ ਨੇ ਆਪਣੀ ਗਲਤੀ ਲਈ ਯਾਹਵੇਹ ਦੇ ਅੱਗੇ ਭੋਜਨ ਦੀ ਭੇਟ ਅਤੇ ਪਾਪ ਦੀ ਭੇਟ ਚੜ੍ਹਾਈ ਸੀ।

Numbers 15:25 (UKJV) And the priest shall make an atonement for all the congregation of the children of Israel, and it shall be forgiven them; for it is ignorance: and they shall bring their offering, a sacrifice made by fire unto the LORD, and their sin offering before the LORD, for their ignorance:

23ਅਰਥਾਤ ਸਭ ਜੋ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ, ਜਿਸ ਦਿਨ ਤੋਂ ਯਾਹਵੇਹ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਜਾਰੀ ਰਹੇਗਾ।

24ਅਤੇ ਜੇ ਸਮਾਜ ਨੂੰ ਇਸ ਦੀ ਜਾਣਕਾਰੀ ਨਾ ਹੋਵੇ ਅਤੇ ਅਣਜਾਣੇ ਵਿੱਚ ਅਜਿਹਾ ਕੀਤਾ ਜਾਂਦਾ ਹੈ, ਤਾਂ ਸਾਰੀ ਮੰਡਲੀ ਇੱਕ ਬਲਦ ਨੂੰ ਹੋਮ ਦੀ ਭੇਟ ਵਜੋਂ ਚੜ੍ਹਵੇ, ਜੋ ਕਿ ਯਾਹਵੇਹ ਨੂੰ ਪ੍ਰਸੰਨ ਕਰਦਾ ਹੈ, ਇਸ ਦੇ ਨਾਲ ਉਸ ਦੇ ਨਿਰਧਾਰਤ ਅਨਾਜ ਦੀ ਭੇਟ ਨਾਲ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਲਈ ਇੱਕ ਬੱਕਰਾ ਲਓ।

25ਜਾਜਕ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ ਪ੍ਰਾਸਚਿਤ ਕਰਨਾ ਚਾਹੀਦਾ ਹੈ, ਅਤੇ ਉਹਨਾਂ ਨੂੰ ਮਾਫ਼ ਕੀਤਾ ਜਾਵੇਗਾ, ਕਿਉਂਕਿ ਇਹ ਜਾਣਬੁੱਝ ਕੇ ਨਹੀਂ ਸੀ ਅਤੇ ਉਹਨਾਂ ਨੇ ਆਪਣੀ ਗਲਤੀ ਲਈ ਯਾਹਵੇਹ ਦੇ ਅੱਗੇ ਭੋਜਨ ਦੀ ਭੇਟ ਅਤੇ ਪਾਪ ਦੀ ਭੇਟ ਚੜ੍ਹਾਈ ਸੀ।

26ਇਸਰਾਏਲ ਦੀ ਸਾਰੀ ਮੰਡਲੀ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਨੂੰ ਮਾਫ਼ ਕੀਤਾ ਜਾਵੇਗਾ, ਕਿਉਂਕਿ ਸਾਰੇ ਲੋਕ ਅਣਜਾਣੇ ਵਿੱਚ ਗਲਤ ਕੰਮ ਵਿੱਚ ਸ਼ਾਮਲ ਹੋਏ ਸਨ।

27“ ‘ਪਰ ਜੇ ਇੱਕ ਵਿਅਕਤੀ ਅਣਜਾਣੇ ਵਿੱਚ ਪਾਪ ਕਰਦਾ ਹੈ, ਤਾਂ ਉਸ ਵਿਅਕਤੀ ਨੂੰ ਪਾਪ ਦੀ ਭੇਟ ਲਈ ਇੱਕ ਸਾਲ ਦੀ ਬੱਕਰੀ ਲਿਆਉਣੀ ਚਾਹੀਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.