9ਕੀ ਤੁਹਾਡੇ ਲਈ ਇਹ ਕਾਫ਼ੀ ਨਹੀਂ ਹੈ ਕਿ ਇਸਰਾਏਲ ਦੇ ਪਰਮੇਸ਼ਵਰ ਨੇ ਤੁਹਾਨੂੰ ਇਸਰਾਏਲੀਆਂ ਦੇ ਬਾਕੀ ਲੋਕਾਂ ਤੋਂ ਵੱਖਰਾ ਕੀਤਾ ਹੈ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਾਹਵੇਹ ਦੇ ਡੇਰੇ ਵਿੱਚ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
10ਉਹ ਤੁਹਾਨੂੰ ਅਤੇ ਤੁਹਾਡੇ ਸਾਰੇ ਲੇਵੀਆਂ ਭਰਾਵਾਂ ਨੂੰ ਆਪਣੇ ਨੇੜੇ ਲਿਆਇਆ ਹੈ, ਪਰ ਹੁਣ ਤੁਸੀਂ ਵੀ ਜਾਜਕ ਬਣਨ ਦੀ ਕੋਸ਼ਿਸ਼ ਕਰ ਰਹੇ ਹੋ।
11ਇਸੇ ਲਈ ਤੂੰ ਅਤੇ ਤੇਰੀ ਸਾਰੀ ਟੋਲੀ ਯਾਹਵੇਹ ਦੇ ਵਿਰੁੱਧ ਇਕੱਠੀ ਹੋਈ ਹੈ। ਹਾਰੋਨ ਕੌਣ ਹੈ ਜੋ ਤੂੰ ਉਸਦੇ ਵਿਰੁੱਧ ਬੁੜ-ਬੁੜ ਕਰੇ?”
12ਤਦ ਮੋਸ਼ੇਹ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਿਆ। ਪਰ ਉਹਨਾਂ ਨੇ ਕਿਹਾ, “ਅਸੀਂ ਨਹੀਂ ਆਵਾਂਗੇ!
13ਕੀ ਇਹ ਕਾਫ਼ੀ ਨਹੀਂ ਜੋ ਤੂੰ ਸਾਨੂੰ ਇਸ ਉਜਾੜ ਵਿੱਚ ਮਾਰਨ ਲਈ ਦੁੱਧ ਅਤੇ ਸ਼ਹਿਦ ਦੇ ਵਗਦੇ ਦੇਸ਼ ਵਿੱਚੋਂ ਕੱਢ ਲਿਆਇਆ ਹੈ? ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ-ਆਪ ਨੂੰ ਰਾਜਾ ਬਣਾਈ ਬੈਠਾ ਹੈ!