ਗਿਣਤੀ 16

ਜਿਹਨਾਂ ਮਨੁੱਖਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂਕਿ ਉਹ ਯਾਹਵੇਹ ਦੇ ਅੱਗੇ ਪੇਸ਼ ਕੀਤੇ ਗਏ ਸਨ ਅਤੇ ਪਵਿੱਤਰ ਹੋ ਗਏ ਹਨ। ਉਹ ਇਸਰਾਏਲੀਆਂ ਲਈ ਇੱਕ ਨਿਸ਼ਾਨ ਹੋਵੇਗਾ।”

Numbers 16:38 (UKJV) The censers of these sinners against their own souls, let them make them broad plates for a covering of the altar: for they offered them before the LORD, therefore they are hallowed: and they shall be a sign unto the children of Israel.

36ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

37“ਹਾਰੋਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖ ਕਿ ਉਹ ਅੱਗ ਵਿੱਚੋਂ ਧੂਪ ਧੁਖਾਉਣ ਵਾਲੀਆਂ ਚੀਜ਼ਾਂ ਇਕੱਠੀਆਂ ਕਰੇ, ਕਿਉਂਕਿ ਉਹ ਪਵਿੱਤਰ ਹਨ। ਬਲਦੇ ਹੋਏ ਕੋਲਿਆਂ ਨੂੰ ਆਲੇ-ਦੁਆਲੇ ਖਿਲਾਰ ਦੇ।

38ਜਿਹਨਾਂ ਮਨੁੱਖਾਂ ਨੇ ਪਾਪ ਕਰਕੇ ਆਪਣੀ ਜਾਨ ਦਾ ਨੁਕਸਾਨ ਕੀਤਾ ਹੈ ਉਹਨਾਂ ਦੇ ਧੂਪਦਾਨ ਨੂੰ ਕੁੱਟ ਕੇ ਜਗਵੇਦੀ ਦੇ ਢੱਕਣ ਲਈ ਪੱਤਰ ਬਣਾਇਆ ਜਾਵੇ, ਕਿਉਂਕਿ ਉਹ ਯਾਹਵੇਹ ਦੇ ਅੱਗੇ ਪੇਸ਼ ਕੀਤੇ ਗਏ ਸਨ ਅਤੇ ਪਵਿੱਤਰ ਹੋ ਗਏ ਹਨ। ਉਹ ਇਸਰਾਏਲੀਆਂ ਲਈ ਇੱਕ ਨਿਸ਼ਾਨ ਹੋਵੇਗਾ।”

39ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਇਕੱਠਾ ਕੀਤਾ ਜਿਹੜੇ ਭਸਮ ਹੋਵੇ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।

40ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਦੇ ਰਾਹੀਂ ਉਸਨੂੰ ਨਿਰਦੇਸ਼ ਦਿੱਤਾ ਸੀ। ਇਹ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਵੇ, ਕਿ ਜੇ ਕੋਈ ਮਨੁੱਖ ਹਾਰੋਨ ਦੀ ਅੰਸ ਦਾ ਨਾ ਹੋਵੇ, ਉਹ ਯਾਹਵੇਹ ਅੱਗੇ ਧੂਪ ਧੁਖਾਉਣ ਲਈ ਨਾ ਆਵੇ, ਅਜਿਹਾ ਨਾ ਹੋਵੇ ਕਿ ਉਹ ਵੀ ਕੋਰਾਹ ਅਤੇ ਉਸਦੀ ਟੋਲੀ ਵਾਂਗ ਨਾਸ ਹੋ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.