ਗਿਣਤੀ 17

ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਦੀ ਲਾਠੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਮੋੜ ਦੇ ਤਾਂ ਜੋ ਵਿਦਰੋਹ ਕਰਨ ਵਾਲਿਆਂ ਲਈ ਇੱਕ ਨਿਸ਼ਾਨੀ ਹੋਵੇ, ਇਹ ਮੇਰੇ ਵਿਰੁੱਧ ਉਹਨਾਂ ਦੀ ਬੁੜ-ਬੁੜ ਖ਼ਤਮ ਕਰ ਦੇਵੇਗਾ ਤਾਂ ਜੋ ਉਹ ਮਰ ਨਾ ਜਾਣ।”

Numbers 17:10 (UKJV) And the LORD said unto Moses, Bring Aaron's rod again before the testimony, to be kept for a token against the rebels; and you shall quite take away their murmurings from me, that they die not.

8ਅਗਲੇ ਦਿਨ ਮੋਸ਼ੇਹ ਨੇ ਤੰਬੂ ਵਿੱਚ ਜਾ ਕੇ ਵੇਖਿਆ ਕਿ ਹਾਰੋਨ ਦੀ ਲਾਠੀ, ਜੋ ਲੇਵੀ ਦੇ ਗੋਤ ਨੂੰ ਦਰਸਾਉਂਦੀ ਸੀ, ਨਾ ਸਿਰਫ ਪੁੰਗਰਦੀ ਸੀ, ਸਗੋਂ ਉਸ ਵਿੱਚ ਕਲੀ, ਫੁੱਲ ਅਤੇ ਪੱਕੇ ਬਦਾਮ ਲੱਗੇ ਹੋਏ ਸਨ।

9ਤਦ ਮੋਸ਼ੇਹ ਨੇ ਯਾਹਵੇਹ ਦੀ ਹਜ਼ੂਰੀ ਵਿੱਚੋਂ ਸਾਰੀਆਂ ਲਾਠੀਆਂ ਇਸਰਾਏਲ ਦੇ ਸਾਰੇ ਲੋਕਾਂ ਲਈ ਬਾਹਰ ਕੱਢੀਆਂ। ਉਹਨਾਂ ਨੇ ਉਹਨਾਂ ਵੱਲ ਦੇਖਿਆ, ਅਤੇ ਹਰੇਕ ਆਗੂ ਨੇ ਆਪਣੀ-ਆਪਣੀ ਲਾਠੀ ਲੈ ਲਈ।

10ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਦੀ ਲਾਠੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਮੋੜ ਦੇ ਤਾਂ ਜੋ ਵਿਦਰੋਹ ਕਰਨ ਵਾਲਿਆਂ ਲਈ ਇੱਕ ਨਿਸ਼ਾਨੀ ਹੋਵੇ, ਇਹ ਮੇਰੇ ਵਿਰੁੱਧ ਉਹਨਾਂ ਦੀ ਬੁੜ-ਬੁੜ ਖ਼ਤਮ ਕਰ ਦੇਵੇਗਾ ਤਾਂ ਜੋ ਉਹ ਮਰ ਨਾ ਜਾਣ।”

11ਮੋਸ਼ੇਹ ਨੇ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ।

12ਇਸਰਾਏਲੀਆਂ ਨੇ ਮੋਸ਼ੇਹ ਨੂੰ ਆਖਿਆ, “ਅਸੀਂ ਮਰ ਜਾਵਾਂਗੇ! ਅਸੀਂ ਗੁਆਚ ਗਏ ਹਾਂ, ਅਸੀਂ ਸਾਰੇ ਹਾਰ ਗਏ ਹਾਂ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.