ਗਿਣਤੀ 17

ਜਿਸ ਮਨੁੱਖ ਨੂੰ ਮੈਂ ਚੁਣਦਾ ਹਾਂ, ਉਸ ਦੀ ਲਾਠੀ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ, ਅਤੇ ਮੈਂ ਇਸਰਾਏਲੀਆਂ ਦੀ ਬੁੜ-ਬੁੜਾਹਟ ਨੂੰ, ਜਿਹੜੀ ਤੁਹਾਡੇ ਵਿਰੁੱਧ ਕਰਦੇ ਹਨ, ਦੂਰ ਕਰ ਦਿਆਂਗਾ।”

Numbers 17:5 (UKJV) And it shall come to pass, that the man's rod, whom I shall choose, shall blossom: and I will make to cease from me the murmurings of the children of Israel, whereby they murmur against you.

3ਲੇਵੀ ਦੀ ਲਾਠੀ ਉੱਤੇ ਹਾਰੋਨ ਦਾ ਨਾਮ ਲਿਖੀ ਕਿਉਂ ਜੋ ਇੱਕ-ਇੱਕ ਲਾਠੀ ਉਹਨਾਂ ਦੇ ਪੁਰਖਿਆਂ ਦੇ ਘਰਾਣਿਆਂ ਦਰ ਹਰ ਮੁਖੀਏ ਲਈ ਹੋਵੇਗਾ।

4ਉਹਨਾਂ ਨੂੰ ਮੰਡਲੀ ਦੇ ਤੰਬੂ ਵਿੱਚ ਨੇਮ ਦੇ ਸੰਦੂਕ ਦੇ ਸਾਹਮਣੇ ਰੱਖੋ, ਜਿੱਥੇ ਮੈਂ ਤੁਹਾਡੇ ਨਾਲ ਮਿਲਦਾ ਹਾਂ।

5ਜਿਸ ਮਨੁੱਖ ਨੂੰ ਮੈਂ ਚੁਣਦਾ ਹਾਂ, ਉਸ ਦੀ ਲਾਠੀ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ, ਅਤੇ ਮੈਂ ਇਸਰਾਏਲੀਆਂ ਦੀ ਬੁੜ-ਬੁੜਾਹਟ ਨੂੰ, ਜਿਹੜੀ ਤੁਹਾਡੇ ਵਿਰੁੱਧ ਕਰਦੇ ਹਨ, ਦੂਰ ਕਰ ਦਿਆਂਗਾ।”

6ਤਾਂ ਮੋਸ਼ੇਹ ਨੇ ਇਸਰਾਏਲੀਆਂ ਨਾਲ ਗੱਲ ਕੀਤੀ ਅਤੇ ਉਹਨਾਂ ਦੇ ਆਗੂਆਂ ਨੇ ਉਸ ਨੂੰ ਉਹਨਾਂ ਦੇ ਪੁਰਖਿਆਂ ਦੇ ਹਰੇਕ ਗੋਤ ਦੇ ਪ੍ਰਧਾਨ ਲਈ ਇੱਕ-ਇੱਕ ਲਾਠੀ ਦਿੱਤੀ ਅਤੇ ਉਹਨਾਂ ਵਿੱਚ ਹਾਰੋਨ ਦੀ ਲਾਠੀ ਸੀ।

7ਮੋਸ਼ੇਹ ਨੇ ਨੇਮ ਦੇ ਤੰਬੂ ਵਿੱਚ ਲਾਠੀਆਂ ਨੂੰ ਯਾਹਵੇਹ ਦੇ ਅੱਗੇ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.