ਗਿਣਤੀ 17

ਅਗਲੇ ਦਿਨ ਮੋਸ਼ੇਹ ਨੇ ਤੰਬੂ ਵਿੱਚ ਜਾ ਕੇ ਵੇਖਿਆ ਕਿ ਹਾਰੋਨ ਦੀ ਲਾਠੀ, ਜੋ ਲੇਵੀ ਦੇ ਗੋਤ ਨੂੰ ਦਰਸਾਉਂਦੀ ਸੀ, ਨਾ ਸਿਰਫ ਪੁੰਗਰਦੀ ਸੀ, ਸਗੋਂ ਉਸ ਵਿੱਚ ਕਲੀ, ਫੁੱਲ ਅਤੇ ਪੱਕੇ ਬਦਾਮ ਲੱਗੇ ਹੋਏ ਸਨ।

Numbers 17:8 (UKJV) And it came to pass, that on the next day Moses went into the tabernacle of witness; and, behold, the rod of Aaron for the house of Levi was budded, and brought forth buds, and bloomed blossoms, and yielded almonds.

6ਤਾਂ ਮੋਸ਼ੇਹ ਨੇ ਇਸਰਾਏਲੀਆਂ ਨਾਲ ਗੱਲ ਕੀਤੀ ਅਤੇ ਉਹਨਾਂ ਦੇ ਆਗੂਆਂ ਨੇ ਉਸ ਨੂੰ ਉਹਨਾਂ ਦੇ ਪੁਰਖਿਆਂ ਦੇ ਹਰੇਕ ਗੋਤ ਦੇ ਪ੍ਰਧਾਨ ਲਈ ਇੱਕ-ਇੱਕ ਲਾਠੀ ਦਿੱਤੀ ਅਤੇ ਉਹਨਾਂ ਵਿੱਚ ਹਾਰੋਨ ਦੀ ਲਾਠੀ ਸੀ।

7ਮੋਸ਼ੇਹ ਨੇ ਨੇਮ ਦੇ ਤੰਬੂ ਵਿੱਚ ਲਾਠੀਆਂ ਨੂੰ ਯਾਹਵੇਹ ਦੇ ਅੱਗੇ ਰੱਖਿਆ।

8ਅਗਲੇ ਦਿਨ ਮੋਸ਼ੇਹ ਨੇ ਤੰਬੂ ਵਿੱਚ ਜਾ ਕੇ ਵੇਖਿਆ ਕਿ ਹਾਰੋਨ ਦੀ ਲਾਠੀ, ਜੋ ਲੇਵੀ ਦੇ ਗੋਤ ਨੂੰ ਦਰਸਾਉਂਦੀ ਸੀ, ਨਾ ਸਿਰਫ ਪੁੰਗਰਦੀ ਸੀ, ਸਗੋਂ ਉਸ ਵਿੱਚ ਕਲੀ, ਫੁੱਲ ਅਤੇ ਪੱਕੇ ਬਦਾਮ ਲੱਗੇ ਹੋਏ ਸਨ।

9ਤਦ ਮੋਸ਼ੇਹ ਨੇ ਯਾਹਵੇਹ ਦੀ ਹਜ਼ੂਰੀ ਵਿੱਚੋਂ ਸਾਰੀਆਂ ਲਾਠੀਆਂ ਇਸਰਾਏਲ ਦੇ ਸਾਰੇ ਲੋਕਾਂ ਲਈ ਬਾਹਰ ਕੱਢੀਆਂ। ਉਹਨਾਂ ਨੇ ਉਹਨਾਂ ਵੱਲ ਦੇਖਿਆ, ਅਤੇ ਹਰੇਕ ਆਗੂ ਨੇ ਆਪਣੀ-ਆਪਣੀ ਲਾਠੀ ਲੈ ਲਈ।

10ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹਾਰੋਨ ਦੀ ਲਾਠੀ ਨੂੰ ਨੇਮ ਦੇ ਸੰਦੂਕ ਦੇ ਅੱਗੇ ਮੋੜ ਦੇ ਤਾਂ ਜੋ ਵਿਦਰੋਹ ਕਰਨ ਵਾਲਿਆਂ ਲਈ ਇੱਕ ਨਿਸ਼ਾਨੀ ਹੋਵੇ, ਇਹ ਮੇਰੇ ਵਿਰੁੱਧ ਉਹਨਾਂ ਦੀ ਬੁੜ-ਬੁੜ ਖ਼ਤਮ ਕਰ ਦੇਵੇਗਾ ਤਾਂ ਜੋ ਉਹ ਮਰ ਨਾ ਜਾਣ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.