ਗਿਣਤੀ 19

“ਅਗਰ ਕੋਈ ਵਿਅਕਤੀ ਕਿਸੇ ਤਲਵਾਰ ਨਾਲ ਮਾਰਿਆ ਗਿਆ ਜਾਂ ਕੁਦਰਤੀ ਮੌਤ ਮਰ ਜਾਵੇ ਅਤੇ ਜੇ ਕੋਈ ਉਸ ਮਰੇ ਵਿਅਕਤੀ ਨੂੰ ਛੂਹਦਾਂ ਹੈ, ਜਾਂ ਕੋਈ ਵਿਅਕਤੀ ਜੋ ਮਨੁੱਖੀ ਹੱਡੀ ਜਾਂ ਕਬਰ ਨੂੰ ਛੂਹਦਾ ਹੈ, ਉਹ ਸੱਤ ਦਿਨਾਂ ਤੱਕ ਅਸ਼ੁੱਧ ਰਹੇਗਾ।

Numbers 19:16 (UKJV) And whosoever touches one that is slain with a sword in the open fields, or a dead body, or a bone of a man, or a grave, shall be unclean seven days.

14“ਇਹ ਬਿਵਸਥਾ ਹੈ ਜੋ ਤੰਬੂ ਵਿੱਚ ਕਿਸੇ ਵਿਅਕਤੀ ਦੀ ਮੌਤ ਹੋਣ ਉੱਤੇ ਲਾਗੂ ਹੁੰਦੀ ਹੈ ਜੋ ਕੋਈ ਵੀ ਤੰਬੂ ਵਿੱਚ ਦਾਖਲ ਹੁੰਦਾ ਹੈ ਅਤੇ ਜੋ ਕੋਈ ਵੀ ਉਸ ਵਿੱਚ ਹੁੰਦਾ ਹੈ, ਉਹ ਸੱਤ ਦਿਨਾਂ ਤੱਕ ਅਸ਼ੁੱਧ ਰਹੇਗਾ,

15ਅਤੇ ਹਰੇਕ ਖੁੱਲ੍ਹੇ ਡੱਬੇ ਵਿੱਚ ਜਿਸ ਉੱਤੇ ਢੱਕਣ ਨਾ ਹੋਵੇ। ਇਹ ਅਸ਼ੁੱਧ ਹੋ ਜਾਵੇਗਾ।

16“ਅਗਰ ਕੋਈ ਵਿਅਕਤੀ ਕਿਸੇ ਤਲਵਾਰ ਨਾਲ ਮਾਰਿਆ ਗਿਆ ਜਾਂ ਕੁਦਰਤੀ ਮੌਤ ਮਰ ਜਾਵੇ ਅਤੇ ਜੇ ਕੋਈ ਉਸ ਮਰੇ ਵਿਅਕਤੀ ਨੂੰ ਛੂਹਦਾਂ ਹੈ, ਜਾਂ ਕੋਈ ਵਿਅਕਤੀ ਜੋ ਮਨੁੱਖੀ ਹੱਡੀ ਜਾਂ ਕਬਰ ਨੂੰ ਛੂਹਦਾ ਹੈ, ਉਹ ਸੱਤ ਦਿਨਾਂ ਤੱਕ ਅਸ਼ੁੱਧ ਰਹੇਗਾ।

17“ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਡੇਂ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।

18ਤਦ ਇੱਕ ਮਨੁੱਖ ਜਿਹੜਾ ਸ਼ੁੱਧ ਹੋਵੇ, ਜੂਫਾ ਲੈ ਕੇ ਉਸ ਨੂੰ ਪਾਣੀ ਵਿੱਚ ਡੁਬੋਵੇ ਅਤੇ ਤੰਬੂ ਅਤੇ ਸਾਰੇ ਸਮਾਨ ਅਤੇ ਉੱਥੇ ਮੌਜੂਦ ਲੋਕਾਂ ਉੱਤੇ ਛਿੜਕ ਦੇਵੇ। ਉਸ ਵਿਅਕਤੀ ਉੱਤੇ ਛਿੜਕੇ ਜਿਸ ਨੇ ਮਨੁੱਖੀ ਹੱਡੀ ਜਾਂ ਕਬਰ ਨੂੰ ਛੂਹਿਆ ਹੋਵੇ, ਜਾਂ ਜਿਸ ਕਿਸੇ ਨੂੰ ਮਰੇ ਹੋਵੇ ਨੂੰ ਜਾਂ ਕੁਦਰਤੀ ਮੌਤ ਨਾਲ ਮਰੇ ਹੋਵੇ ਨੂੰ ਛੂਹਿਆ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.