ਗਿਣਤੀ 19

ਤਦ ਇੱਕ ਮਨੁੱਖ ਜਿਹੜਾ ਸ਼ੁੱਧ ਹੋਵੇ, ਜੂਫਾ ਲੈ ਕੇ ਉਸ ਨੂੰ ਪਾਣੀ ਵਿੱਚ ਡੁਬੋਵੇ ਅਤੇ ਤੰਬੂ ਅਤੇ ਸਾਰੇ ਸਮਾਨ ਅਤੇ ਉੱਥੇ ਮੌਜੂਦ ਲੋਕਾਂ ਉੱਤੇ ਛਿੜਕ ਦੇਵੇ। ਉਸ ਵਿਅਕਤੀ ਉੱਤੇ ਛਿੜਕੇ ਜਿਸ ਨੇ ਮਨੁੱਖੀ ਹੱਡੀ ਜਾਂ ਕਬਰ ਨੂੰ ਛੂਹਿਆ ਹੋਵੇ, ਜਾਂ ਜਿਸ ਕਿਸੇ ਨੂੰ ਮਰੇ ਹੋਵੇ ਨੂੰ ਜਾਂ ਕੁਦਰਤੀ ਮੌਤ ਨਾਲ ਮਰੇ ਹੋਵੇ ਨੂੰ ਛੂਹਿਆ ਹੋਵੇ।

Numbers 19:18 (UKJV) And a clean person shall take hyssop, and dip it in the water, and sprinkle it upon the tent, and upon all the vessels, and upon the persons that were there, and upon him that touched a bone, or one slain, or one dead, or a grave:

16“ਅਗਰ ਕੋਈ ਵਿਅਕਤੀ ਕਿਸੇ ਤਲਵਾਰ ਨਾਲ ਮਾਰਿਆ ਗਿਆ ਜਾਂ ਕੁਦਰਤੀ ਮੌਤ ਮਰ ਜਾਵੇ ਅਤੇ ਜੇ ਕੋਈ ਉਸ ਮਰੇ ਵਿਅਕਤੀ ਨੂੰ ਛੂਹਦਾਂ ਹੈ, ਜਾਂ ਕੋਈ ਵਿਅਕਤੀ ਜੋ ਮਨੁੱਖੀ ਹੱਡੀ ਜਾਂ ਕਬਰ ਨੂੰ ਛੂਹਦਾ ਹੈ, ਉਹ ਸੱਤ ਦਿਨਾਂ ਤੱਕ ਅਸ਼ੁੱਧ ਰਹੇਗਾ।

17“ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਡੇਂ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।

18ਤਦ ਇੱਕ ਮਨੁੱਖ ਜਿਹੜਾ ਸ਼ੁੱਧ ਹੋਵੇ, ਜੂਫਾ ਲੈ ਕੇ ਉਸ ਨੂੰ ਪਾਣੀ ਵਿੱਚ ਡੁਬੋਵੇ ਅਤੇ ਤੰਬੂ ਅਤੇ ਸਾਰੇ ਸਮਾਨ ਅਤੇ ਉੱਥੇ ਮੌਜੂਦ ਲੋਕਾਂ ਉੱਤੇ ਛਿੜਕ ਦੇਵੇ। ਉਸ ਵਿਅਕਤੀ ਉੱਤੇ ਛਿੜਕੇ ਜਿਸ ਨੇ ਮਨੁੱਖੀ ਹੱਡੀ ਜਾਂ ਕਬਰ ਨੂੰ ਛੂਹਿਆ ਹੋਵੇ, ਜਾਂ ਜਿਸ ਕਿਸੇ ਨੂੰ ਮਰੇ ਹੋਵੇ ਨੂੰ ਜਾਂ ਕੁਦਰਤੀ ਮੌਤ ਨਾਲ ਮਰੇ ਹੋਵੇ ਨੂੰ ਛੂਹਿਆ ਹੋਵੇ।

19ਜਿਹੜਾ ਸ਼ੁੱਧ ਹੈ, ਉਹ ਤੀਜੇ ਅਤੇ ਸੱਤਵੇਂ ਦਿਨ ਅਸ਼ੁੱਧ ਲੋਕਾਂ ਉੱਤੇ ਛਿੜਕੇਗਾ ਅਤੇ ਸੱਤਵੇਂ ਦਿਨ ਉਹਨਾਂ ਨੂੰ ਸ਼ੁੱਧ ਕਰੇ। ਜਿਹੜੇ ਲੋਕ ਸ਼ੁੱਧ ਕੀਤੇ ਜਾ ਰਹੇ ਹਨ, ਉਹਨਾਂ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ, ਅਤੇ ਉਸੇ ਸ਼ਾਮ ਉਹ ਸ਼ੁੱਧ ਹੋ ਜਾਣਗੇ।

20ਪਰ ਜੇ ਅਸ਼ੁੱਧ ਲੋਕ ਆਪਣੇ ਆਪ ਨੂੰ ਸ਼ੁੱਧ ਨਹੀਂ ਕਰਦੇ ਤਾਂ ਉਹਨਾਂ ਨੂੰ ਮੰਡਲੀ ਵਿੱਚੋਂ ਛੇਕਿਆ ਜਾਵੇ ਕਿਉਂਕਿ ਉਹਨਾਂ ਨੇ ਯਾਹਵੇਹ ਦੇ ਪਵਿੱਤਰ ਸਥਾਨ ਨੂੰ ਅਸ਼ੁੱਧ ਕੀਤਾ ਹੈ। ਉਹਨਾਂ ਉੱਤੇ ਸ਼ੁੱਧਤਾ ਦਾ ਪਾਣੀ ਨਹੀਂ ਛਿੜਕਿਆ ਗਿਆ ਅਤੇ ਉਹ ਅਸ਼ੁੱਧ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.