ਗਿਣਤੀ 19

“ਇਹ ਬਿਵਸਥਾ ਦੀ ਇੱਕ ਬਿਧੀ ਹੈ ਜਿਸਦਾ ਯਾਹਵੇਹ ਨੇ ਹੁਕਮ ਦਿੱਤਾ ਹੈ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਉੱਤੇ ਕਦੇ ਵੀ ਜੂਲਾ ਨਾ ਰੱਖਿਆ ਗਿਆ ਹੋਵੇ।

Numbers 19:2 (UKJV) This is the ordinance of the law which the LORD has commanded, saying, Speak unto the children of Israel, that they bring you a red heifer without spot, wherein is no blemish, and upon which never came yoke:

1ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਕਿਹਾ:

2“ਇਹ ਬਿਵਸਥਾ ਦੀ ਇੱਕ ਬਿਧੀ ਹੈ ਜਿਸਦਾ ਯਾਹਵੇਹ ਨੇ ਹੁਕਮ ਦਿੱਤਾ ਹੈ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਉੱਤੇ ਕਦੇ ਵੀ ਜੂਲਾ ਨਾ ਰੱਖਿਆ ਗਿਆ ਹੋਵੇ।

3ਉਹ ਜਾਜਕ ਅਲਆਜ਼ਾਰ ਨੂੰ ਦੇ ਦਿਓ, ਉਹ ਇਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਸਦੀ ਮੌਜੂਦਗੀ ਵਿੱਚ ਉਸਨੂੰ ਕੱਟ ਦੇਵੇ।

4ਤਦ ਅਲਆਜ਼ਾਰ ਜਾਜਕ ਨੂੰ ਉਸ ਦੇ ਲਹੂ ਵਿੱਚੋਂ ਕੁਝ ਆਪਣੀ ਉਂਗਲੀ ਉੱਤੇ ਲੈ ਕੇ ਮੰਡਲੀ ਵਾਲੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰੀ ਛਿੜਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.