5ਜਦੋਂ ਉਹ ਵੇਖਦਾ ਹੈ, ਤਾਂ ਵੱਛੀ ਦੀ ਛਿੱਲ, ਮਾਸ, ਲਹੂ ਅਤੇ ਉਸ ਦੀਆਂ ਅੰਤੜੀਆਂ ਨੂੰ ਸਾੜ ਦਿੱਤਾ ਜਾਣਾ ਚਾਹੀਦਾ ਹੈ।
6ਜਾਜਕ ਨੂੰ ਕੁਝ ਦਿਆਰ ਦੀ ਲੱਕੜੀ, ਜੂਫਾ ਅਤੇ ਲਾਲ ਰੰਗ ਦੀ ਉੱਨ ਲੈ ਕੇ ਬਲਦੀ ਵੱਛੀ ਉੱਤੇ ਸੁੱਟਣਾ ਹੈ।
7ਉਸ ਤੋਂ ਬਾਅਦ ਜਾਜਕ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਇਸ਼ਨਾਨ ਕਰੇ। ਫਿਰ ਉਹ ਡੇਰੇ ਵਿੱਚ ਆਵੇ, ਪਰ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
8ਜਿਹੜਾ ਮਨੁੱਖ ਇਸ ਨੂੰ ਸਾੜਦਾ ਹੈ ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਇਸ਼ਨਾਨ ਕਰੇ ਅਤੇ ਉਹ ਵੀ ਸ਼ਾਮ ਤੱਕ ਅਸ਼ੁੱਧ ਰਹੇਗਾ।
9“ਜਿਹੜਾ ਮਨੁੱਖ ਸ਼ੁੱਧ ਹੈ, ਉਹ ਵੱਛੀ ਦੀ ਰਾਖ ਇਕੱਠੀ ਕਰੇ, ਅਤੇ ਡੇਰੇ ਦੇ ਬਾਹਰ ਇੱਕ ਸ਼ੁੱਧ ਸਥਾਨ ਤੇ ਰੱਖੇ, ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਲਈ ਜਲ ਰੱਖਿਆ ਜਾਵੇ, ਉਹ ਪਾਪ ਦੀ ਭੇਟ ਹੈ।