ਗਿਣਤੀ 2

ਪੂਰਬ ਵਿੱਚ ਸੂਰਜ ਚੜ੍ਹਨ ਵੱਲ: ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਾਹਸ਼ੋਨ ਹੋਵੇ।

Numbers 2:3 (UKJV) And on the east side toward the rising of the sun shall they of the standard of the camp of Judah pitch throughout their armies: and Nahshon the son of Amminadab shall be captain of the children of Judah.

1ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ,

2“ਇਸਰਾਏਲੀਆਂ ਨੂੰ ਇਸ ਤੋਂ ਕੁਝ ਦੂਰੀ ਉੱਤੇ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਣੇ ਚਾਹੀਦੇ ਹਨ। ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰਨ।”

3ਪੂਰਬ ਵਿੱਚ ਸੂਰਜ ਚੜ੍ਹਨ ਵੱਲ: ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਾਹਸ਼ੋਨ ਹੋਵੇ।

4ਉਸਦੀ ਸੈਨਾਂ ਦੇ ਗਿਣੇ ਹੋਏ ਲੋਕ 74,600 ਹਨ।

5ਯਿੱਸਾਕਾਰ ਦਾ ਗੋਤ ਉਹਨਾਂ ਦੇ ਅੱਗੇ ਡੇਰਾ ਲਾਵੇਗਾ, ਉਹ ਯਿੱਸਾਕਾਰ ਦੇ ਲੋਕਾਂ ਦਾ ਆਗੂ ਸੂਆਰ ਦਾ ਪੁੱਤਰ ਨਥਾਨੇਲ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.