ਗਿਣਤੀ 20

ਤਦ ਮੋਸ਼ੇਹ ਨੇ ਆਪਣੀ ਬਾਂਹ ਉੱਚੀ ਕੀਤੀ ਅਤੇ ਆਪਣੀ ਲਾਠੀ ਨਾਲ ਚੱਟਾਨ ਨੂੰ ਦੋ ਵਾਰ ਮਾਰਿਆ। ਪਾਣੀ ਬਾਹਰ ਨਿਕਲ ਗਿਆ, ਅਤੇ ਮੰਡਲੀ ਅਤੇ ਉਹਨਾਂ ਦੇ ਪਸ਼ੂਆਂ ਨੇ ਪੀ ਲਿਆ।

Numbers 20:11 (UKJV) And Moses lifted up his hand, and with his rod he stroke the rock twice: and the water came out abundantly, and the congregation drank, and their beasts also.

9ਤਾਂ ਮੋਸ਼ੇਹ ਨੇ ਯਾਹਵੇਹ ਦੀ ਹਜ਼ੂਰੀ ਤੋਂ ਲਾਠੀ ਲੈ ਲਈ, ਜਿਵੇਂ ਉਸਨੇ ਉਸਨੂੰ ਹੁਕਮ ਦਿੱਤਾ ਸੀ।

10ਉਸ ਨੇ ਅਤੇ ਹਾਰੋਨ ਨੇ ਸਭਾ ਨੂੰ ਚੱਟਾਨ ਦੇ ਸਾਹਮਣੇ ਇਕੱਠਾ ਕੀਤਾ ਅਤੇ ਮੋਸ਼ੇਹ ਨੇ ਉਹਨਾਂ ਨੂੰ ਆਖਿਆ, ਸੁਣੋ, ਹੇ ਬਾਗੀਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਵਿੱਚੋਂ ਪਾਣੀ ਕੱਢੀਏ?

11ਤਦ ਮੋਸ਼ੇਹ ਨੇ ਆਪਣੀ ਬਾਂਹ ਉੱਚੀ ਕੀਤੀ ਅਤੇ ਆਪਣੀ ਲਾਠੀ ਨਾਲ ਚੱਟਾਨ ਨੂੰ ਦੋ ਵਾਰ ਮਾਰਿਆ। ਪਾਣੀ ਬਾਹਰ ਨਿਕਲ ਗਿਆ, ਅਤੇ ਮੰਡਲੀ ਅਤੇ ਉਹਨਾਂ ਦੇ ਪਸ਼ੂਆਂ ਨੇ ਪੀ ਲਿਆ।

12ਪਰ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ, “ਕਿਉਂਕਿ ਤੁਸੀਂ ਮੇਰੇ ਉੱਤੇ ਇੰਨਾ ਭਰੋਸਾ ਨਹੀਂ ਕੀਤਾ ਕਿ ਤੁਸੀਂ ਇਸਰਾਏਲੀਆਂ ਦੀ ਨਿਗਾਹ ਵਿੱਚ ਮੈਨੂੰ ਪਵਿੱਤਰ ਠਹਿਰਾਉਂਦੇ ਮੇਰਾ ਆਦਰ ਕਰਦੇ, ਇਸ ਲਈ ਤੁਸੀਂ ਇਸ ਕੌਮ ਨੂੰ ਉਸ ਦੇਸ਼ ਵਿੱਚ ਨਹੀਂ ਲਿਆਓਗੇ। ਜਿਹੜੀ ਮੈਂ ਉਹਨਾਂ ਨੂੰ ਦਿੱਤੀ ਹੈ।”

13ਇਹ ਮਰੀਬਾਹ ਦੇ ਪਾਣੀ ਸਨ, ਜਿੱਥੇ ਇਸਰਾਏਲੀ ਯਾਹਵੇਹ ਨਾਲ ਝਗੜਾ ਕਰਦੇ ਸਨ ਅਤੇ ਜਿੱਥੇ ਉਹ ਉਹਨਾਂ ਵਿੱਚ ਪਵਿੱਤਰ ਸਾਬਤ ਹੋਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.