ਗਿਣਤੀ 20

ਪਰ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ, “ਕਿਉਂਕਿ ਤੁਸੀਂ ਮੇਰੇ ਉੱਤੇ ਇੰਨਾ ਭਰੋਸਾ ਨਹੀਂ ਕੀਤਾ ਕਿ ਤੁਸੀਂ ਇਸਰਾਏਲੀਆਂ ਦੀ ਨਿਗਾਹ ਵਿੱਚ ਮੈਨੂੰ ਪਵਿੱਤਰ ਠਹਿਰਾਉਂਦੇ ਮੇਰਾ ਆਦਰ ਕਰਦੇ, ਇਸ ਲਈ ਤੁਸੀਂ ਇਸ ਕੌਮ ਨੂੰ ਉਸ ਦੇਸ਼ ਵਿੱਚ ਨਹੀਂ ਲਿਆਓਗੇ। ਜਿਹੜੀ ਮੈਂ ਉਹਨਾਂ ਨੂੰ ਦਿੱਤੀ ਹੈ।”

Numbers 20:12 (UKJV) And the LORD spoke unto Moses and Aaron, Because all of you believed me not, to sanctify me in the eyes of the children of Israel, therefore all of you shall not bring this congregation into the land which I have given them.

10ਉਸ ਨੇ ਅਤੇ ਹਾਰੋਨ ਨੇ ਸਭਾ ਨੂੰ ਚੱਟਾਨ ਦੇ ਸਾਹਮਣੇ ਇਕੱਠਾ ਕੀਤਾ ਅਤੇ ਮੋਸ਼ੇਹ ਨੇ ਉਹਨਾਂ ਨੂੰ ਆਖਿਆ, ਸੁਣੋ, ਹੇ ਬਾਗੀਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਵਿੱਚੋਂ ਪਾਣੀ ਕੱਢੀਏ?

11ਤਦ ਮੋਸ਼ੇਹ ਨੇ ਆਪਣੀ ਬਾਂਹ ਉੱਚੀ ਕੀਤੀ ਅਤੇ ਆਪਣੀ ਲਾਠੀ ਨਾਲ ਚੱਟਾਨ ਨੂੰ ਦੋ ਵਾਰ ਮਾਰਿਆ। ਪਾਣੀ ਬਾਹਰ ਨਿਕਲ ਗਿਆ, ਅਤੇ ਮੰਡਲੀ ਅਤੇ ਉਹਨਾਂ ਦੇ ਪਸ਼ੂਆਂ ਨੇ ਪੀ ਲਿਆ।

12ਪਰ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਆਖਿਆ, “ਕਿਉਂਕਿ ਤੁਸੀਂ ਮੇਰੇ ਉੱਤੇ ਇੰਨਾ ਭਰੋਸਾ ਨਹੀਂ ਕੀਤਾ ਕਿ ਤੁਸੀਂ ਇਸਰਾਏਲੀਆਂ ਦੀ ਨਿਗਾਹ ਵਿੱਚ ਮੈਨੂੰ ਪਵਿੱਤਰ ਠਹਿਰਾਉਂਦੇ ਮੇਰਾ ਆਦਰ ਕਰਦੇ, ਇਸ ਲਈ ਤੁਸੀਂ ਇਸ ਕੌਮ ਨੂੰ ਉਸ ਦੇਸ਼ ਵਿੱਚ ਨਹੀਂ ਲਿਆਓਗੇ। ਜਿਹੜੀ ਮੈਂ ਉਹਨਾਂ ਨੂੰ ਦਿੱਤੀ ਹੈ।”

13ਇਹ ਮਰੀਬਾਹ ਦੇ ਪਾਣੀ ਸਨ, ਜਿੱਥੇ ਇਸਰਾਏਲੀ ਯਾਹਵੇਹ ਨਾਲ ਝਗੜਾ ਕਰਦੇ ਸਨ ਅਤੇ ਜਿੱਥੇ ਉਹ ਉਹਨਾਂ ਵਿੱਚ ਪਵਿੱਤਰ ਸਾਬਤ ਹੋਇਆ ਸੀ।

14ਮੋਸ਼ੇਹ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜੇ। “ਤੇਰਾ ਭਰਾ ਇਸਰਾਏਲ ਇਹ ਆਖਦਾ ਹੈ ਕਿ ਤੁਸੀਂ ਉਹਨਾਂ ਸਾਰੀਆਂ ਮੁਸੀਬਤਾਂ ਬਾਰੇ ਜਾਣਦੇ ਹੋ ਜੋ ਸਾਡੇ ਉੱਤੇ ਆਈਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.