ਗਿਣਤੀ 20

ਸਾਡੇ ਪੁਰਖੇ ਮਿਸਰ ਵਿੱਚ ਚਲੇ ਗਏ ਅਤੇ ਅਸੀਂ ਉੱਥੇ ਕਈ ਸਾਲ ਰਹੇ। ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬਦਸਲੂਕੀ ਕੀਤੀ।

Numbers 20:15 (UKJV) How our fathers went down into Egypt, and we have dwelt in Egypt a long time; and the Egyptians vexed us, and our fathers:

13ਇਹ ਮਰੀਬਾਹ ਦੇ ਪਾਣੀ ਸਨ, ਜਿੱਥੇ ਇਸਰਾਏਲੀ ਯਾਹਵੇਹ ਨਾਲ ਝਗੜਾ ਕਰਦੇ ਸਨ ਅਤੇ ਜਿੱਥੇ ਉਹ ਉਹਨਾਂ ਵਿੱਚ ਪਵਿੱਤਰ ਸਾਬਤ ਹੋਇਆ ਸੀ।

14ਮੋਸ਼ੇਹ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜੇ। “ਤੇਰਾ ਭਰਾ ਇਸਰਾਏਲ ਇਹ ਆਖਦਾ ਹੈ ਕਿ ਤੁਸੀਂ ਉਹਨਾਂ ਸਾਰੀਆਂ ਮੁਸੀਬਤਾਂ ਬਾਰੇ ਜਾਣਦੇ ਹੋ ਜੋ ਸਾਡੇ ਉੱਤੇ ਆਈਆਂ ਹਨ।

15ਸਾਡੇ ਪੁਰਖੇ ਮਿਸਰ ਵਿੱਚ ਚਲੇ ਗਏ ਅਤੇ ਅਸੀਂ ਉੱਥੇ ਕਈ ਸਾਲ ਰਹੇ। ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬਦਸਲੂਕੀ ਕੀਤੀ।

16ਪਰ ਜਦੋਂ ਅਸੀਂ ਯਾਹਵੇਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਸਾਡੀ ਦੁਹਾਈ ਸੁਣੀ ਅਤੇ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਵਿੱਚੋਂ ਕੱਢ ਲਿਆਇਆ। “ਹੁਣ ਅਸੀਂ ਇੱਥੇ ਕਾਦੇਸ਼ ਵਿੱਚ ਹਾਂ, ਤੁਹਾਡੇ ਖੇਤਰ ਦੇ ਕਿਨਾਰੇ ਤੇ ਇੱਕ ਕਸਬੇ ਵਿੱਚ।

17ਕਿਰਪਾ ਕਰਕੇ ਸਾਨੂੰ ਤੁਹਾਡੇ ਦੇਸ਼ ਵਿੱਚੋਂ ਦੀ ਲੰਘਣ ਦਿਓ ਅਤੇ ਅਸੀਂ ਕਿਸੇ ਖੇਤ ਜਾਂ ਅੰਗੂਰੀ ਬਾਗ਼ ਵਿੱਚੋਂ ਨਹੀਂ ਜਾਵਾਂਗੇ, ਨਾ ਕਿਸੇ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸਿਰਫ ਰਾਜੇ ਦੇ ਮਾਰਗ ਤੇ ਲੰਘਦੇ ਜਾਵਾਂਗੇ ਅਤੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ ਜਦੋਂ ਤੱਕ ਅਸੀਂ ਤੁਹਾਡੀਆਂ ਹੱਦਾਂ ਵਿੱਚੋਂ ਦੀ ਲੰਘ ਨਹੀਂ ਜਾਂਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.