ਗਿਣਤੀ 21

“ਸਾਨੂੰ ਤੁਹਾਡੇ ਦੇਸ਼ ਵਿੱਚੋਂ ਦੀ ਲੰਘਣ ਦਿਓ। ਅਸੀਂ ਕਿਸੇ ਖੇਤ ਜਾਂ ਅੰਗੂਰੀ ਬਾਗ਼ ਵਿੱਚ ਨਹੀਂ ਜਾਵਾਂਗੇ, ਨਾ ਕਿਸੇ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਦੇ ਰਾਸਤੇ ਤੇ ਯਾਤਰਾ ਕਰਾਂਗੇ ਜਦੋਂ ਤੱਕ ਅਸੀਂ ਤੁਹਾਡੇ ਖੇਤਰ ਵਿੱਚੋਂ ਪਾਰ ਨਹੀਂ ਲੰਘ ਜਾਂਦੇ।”

Numbers 21:22 (UKJV) Let me pass through your land: we will not turn into the fields, or into the vineyards; we will not drink of the waters of the well: but we will go along by the king's high way, until we be past your borders.

20ਅਤੇ ਬਾਮੋਥ ਤੋਂ ਮੋਆਬ ਦੀ ਘਾਟੀ ਤੱਕ ਜਿੱਥੇ ਪਿਸਗਾਹ ਦੀ ਸਿਖਰ ਨੂੰ ਜਿਹੜਾ ਉਜਾੜ ਵੱਲ ਨੂੰ ਝੁਕੀ ਹੋਈ ਹੈ।

21ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਇਹ ਕਹਿਣ ਲਈ ਸੰਦੇਸ਼ਵਾਹਕ ਭੇਜੇ:

22“ਸਾਨੂੰ ਤੁਹਾਡੇ ਦੇਸ਼ ਵਿੱਚੋਂ ਦੀ ਲੰਘਣ ਦਿਓ। ਅਸੀਂ ਕਿਸੇ ਖੇਤ ਜਾਂ ਅੰਗੂਰੀ ਬਾਗ਼ ਵਿੱਚ ਨਹੀਂ ਜਾਵਾਂਗੇ, ਨਾ ਕਿਸੇ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਦੇ ਰਾਸਤੇ ਤੇ ਯਾਤਰਾ ਕਰਾਂਗੇ ਜਦੋਂ ਤੱਕ ਅਸੀਂ ਤੁਹਾਡੇ ਖੇਤਰ ਵਿੱਚੋਂ ਪਾਰ ਨਹੀਂ ਲੰਘ ਜਾਂਦੇ।”

23ਪਰ ਸੀਹੋਨ ਨੇ ਇਸਰਾਏਲ ਨੂੰ ਆਪਣੇ ਇਲਾਕੇ ਵਿੱਚੋਂ ਦੀ ਲੰਘਣ ਨਾ ਦਿੱਤਾ। ਉਸ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਵਿਰੁੱਧ ਉਜਾੜ ਵੱਲ ਕੂਚ ਕੀਤਾ। ਜਦੋਂ ਉਹ ਯਹਾਜ਼ ਪਹੁੰਚਿਆ, ਉਸਨੇ ਇਸਰਾਏਲ ਨਾਲ ਲੜਾਈ ਕੀਤੀ।

24ਪਰ ਇਸਰਾਏਲ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਅਰਨੋਨ ਤੋਂ ਲੈ ਕੇ ਯਬੋਕ ਨਦੀ ਤੱਕ ਉਸ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਪਰ ਅੰਮੋਨੀਆਂ ਤੱਕ ਹੀ ਕਿਉਂ ਜੋ ਉਹਨਾਂ ਦੀ ਸਰਹੱਦ ਮਜ਼ਬੂਤ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.