ਗਿਣਤੀ 21

ਪਰ ਸੀਹੋਨ ਨੇ ਇਸਰਾਏਲ ਨੂੰ ਆਪਣੇ ਇਲਾਕੇ ਵਿੱਚੋਂ ਦੀ ਲੰਘਣ ਨਾ ਦਿੱਤਾ। ਉਸ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਵਿਰੁੱਧ ਉਜਾੜ ਵੱਲ ਕੂਚ ਕੀਤਾ। ਜਦੋਂ ਉਹ ਯਹਾਜ਼ ਪਹੁੰਚਿਆ, ਉਸਨੇ ਇਸਰਾਏਲ ਨਾਲ ਲੜਾਈ ਕੀਤੀ।

Numbers 21:23 (UKJV) And Sihon would not suffer Israel to pass through his border: but Sihon gathered all his people together, and went out against Israel into the wilderness: and he came to Jahaz, and fought against Israel.

21ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਇਹ ਕਹਿਣ ਲਈ ਸੰਦੇਸ਼ਵਾਹਕ ਭੇਜੇ:

22“ਸਾਨੂੰ ਤੁਹਾਡੇ ਦੇਸ਼ ਵਿੱਚੋਂ ਦੀ ਲੰਘਣ ਦਿਓ। ਅਸੀਂ ਕਿਸੇ ਖੇਤ ਜਾਂ ਅੰਗੂਰੀ ਬਾਗ਼ ਵਿੱਚ ਨਹੀਂ ਜਾਵਾਂਗੇ, ਨਾ ਕਿਸੇ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਦੇ ਰਾਸਤੇ ਤੇ ਯਾਤਰਾ ਕਰਾਂਗੇ ਜਦੋਂ ਤੱਕ ਅਸੀਂ ਤੁਹਾਡੇ ਖੇਤਰ ਵਿੱਚੋਂ ਪਾਰ ਨਹੀਂ ਲੰਘ ਜਾਂਦੇ।”

23ਪਰ ਸੀਹੋਨ ਨੇ ਇਸਰਾਏਲ ਨੂੰ ਆਪਣੇ ਇਲਾਕੇ ਵਿੱਚੋਂ ਦੀ ਲੰਘਣ ਨਾ ਦਿੱਤਾ। ਉਸ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਵਿਰੁੱਧ ਉਜਾੜ ਵੱਲ ਕੂਚ ਕੀਤਾ। ਜਦੋਂ ਉਹ ਯਹਾਜ਼ ਪਹੁੰਚਿਆ, ਉਸਨੇ ਇਸਰਾਏਲ ਨਾਲ ਲੜਾਈ ਕੀਤੀ।

24ਪਰ ਇਸਰਾਏਲ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਅਰਨੋਨ ਤੋਂ ਲੈ ਕੇ ਯਬੋਕ ਨਦੀ ਤੱਕ ਉਸ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਪਰ ਅੰਮੋਨੀਆਂ ਤੱਕ ਹੀ ਕਿਉਂ ਜੋ ਉਹਨਾਂ ਦੀ ਸਰਹੱਦ ਮਜ਼ਬੂਤ ਸੀ।

25ਇਸਰਾਏਲ ਨੇ ਅਮੋਰੀਆਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਹੇਸ਼ਬੋਨ ਅਤੇ ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਬਸਤੀਆਂ ਸਣੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.