ਗਿਣਤੀ 21

ਪਰ ਇਸਰਾਏਲ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਅਰਨੋਨ ਤੋਂ ਲੈ ਕੇ ਯਬੋਕ ਨਦੀ ਤੱਕ ਉਸ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਪਰ ਅੰਮੋਨੀਆਂ ਤੱਕ ਹੀ ਕਿਉਂ ਜੋ ਉਹਨਾਂ ਦੀ ਸਰਹੱਦ ਮਜ਼ਬੂਤ ਸੀ।

Numbers 21:24 (UKJV) And Israel stroke him with the edge of the sword, and possessed his land from Arnon unto Jabbok, even unto the children of Ammon: for the border of the children of Ammon was strong.

22“ਸਾਨੂੰ ਤੁਹਾਡੇ ਦੇਸ਼ ਵਿੱਚੋਂ ਦੀ ਲੰਘਣ ਦਿਓ। ਅਸੀਂ ਕਿਸੇ ਖੇਤ ਜਾਂ ਅੰਗੂਰੀ ਬਾਗ਼ ਵਿੱਚ ਨਹੀਂ ਜਾਵਾਂਗੇ, ਨਾ ਕਿਸੇ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਦੇ ਰਾਸਤੇ ਤੇ ਯਾਤਰਾ ਕਰਾਂਗੇ ਜਦੋਂ ਤੱਕ ਅਸੀਂ ਤੁਹਾਡੇ ਖੇਤਰ ਵਿੱਚੋਂ ਪਾਰ ਨਹੀਂ ਲੰਘ ਜਾਂਦੇ।”

23ਪਰ ਸੀਹੋਨ ਨੇ ਇਸਰਾਏਲ ਨੂੰ ਆਪਣੇ ਇਲਾਕੇ ਵਿੱਚੋਂ ਦੀ ਲੰਘਣ ਨਾ ਦਿੱਤਾ। ਉਸ ਨੇ ਆਪਣੀ ਸਾਰੀ ਫ਼ੌਜ ਇਕੱਠੀ ਕੀਤੀ ਅਤੇ ਇਸਰਾਏਲ ਦੇ ਵਿਰੁੱਧ ਉਜਾੜ ਵੱਲ ਕੂਚ ਕੀਤਾ। ਜਦੋਂ ਉਹ ਯਹਾਜ਼ ਪਹੁੰਚਿਆ, ਉਸਨੇ ਇਸਰਾਏਲ ਨਾਲ ਲੜਾਈ ਕੀਤੀ।

24ਪਰ ਇਸਰਾਏਲ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਅਰਨੋਨ ਤੋਂ ਲੈ ਕੇ ਯਬੋਕ ਨਦੀ ਤੱਕ ਉਸ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਪਰ ਅੰਮੋਨੀਆਂ ਤੱਕ ਹੀ ਕਿਉਂ ਜੋ ਉਹਨਾਂ ਦੀ ਸਰਹੱਦ ਮਜ਼ਬੂਤ ਸੀ।

25ਇਸਰਾਏਲ ਨੇ ਅਮੋਰੀਆਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਹੇਸ਼ਬੋਨ ਅਤੇ ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਬਸਤੀਆਂ ਸਣੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

26ਹੇਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਪਹਿਲੇ ਰਾਜੇ ਦੇ ਵਿਰੁੱਧ ਲੜਾਈ ਕੀਤੀ ਸੀ ਅਤੇ ਅਰਨੋਨ ਤੱਕ ਉਸ ਦਾ ਸਾਰਾ ਦੇਸ਼ ਉਸ ਤੋਂ ਜਿੱਤ ਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.