ਗਿਣਤੀ 21

ਹੇਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਪਹਿਲੇ ਰਾਜੇ ਦੇ ਵਿਰੁੱਧ ਲੜਾਈ ਕੀਤੀ ਸੀ ਅਤੇ ਅਰਨੋਨ ਤੱਕ ਉਸ ਦਾ ਸਾਰਾ ਦੇਸ਼ ਉਸ ਤੋਂ ਜਿੱਤ ਲਿਆ ਸੀ।

Numbers 21:26 (UKJV) For Heshbon was the city of Sihon the king of the Amorites, who had fought against the former king of Moab, and taken all his land out of his hand, even unto Arnon.

24ਪਰ ਇਸਰਾਏਲ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਅਰਨੋਨ ਤੋਂ ਲੈ ਕੇ ਯਬੋਕ ਨਦੀ ਤੱਕ ਉਸ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਪਰ ਅੰਮੋਨੀਆਂ ਤੱਕ ਹੀ ਕਿਉਂ ਜੋ ਉਹਨਾਂ ਦੀ ਸਰਹੱਦ ਮਜ਼ਬੂਤ ਸੀ।

25ਇਸਰਾਏਲ ਨੇ ਅਮੋਰੀਆਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਅਤੇ ਹੇਸ਼ਬੋਨ ਅਤੇ ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਬਸਤੀਆਂ ਸਣੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

26ਹੇਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ ਜਿਸ ਨੇ ਮੋਆਬ ਦੇ ਪਹਿਲੇ ਰਾਜੇ ਦੇ ਵਿਰੁੱਧ ਲੜਾਈ ਕੀਤੀ ਸੀ ਅਤੇ ਅਰਨੋਨ ਤੱਕ ਉਸ ਦਾ ਸਾਰਾ ਦੇਸ਼ ਉਸ ਤੋਂ ਜਿੱਤ ਲਿਆ ਸੀ।

27ਇਸ ਲਈ ਕਵੀ ਕਹਿੰਦੇ ਹਨ: ਹੇਸ਼ਬੋਨ ਵਿੱਚ ਆਓ ਅਤੇ ਇਸਨੂੰ ਦੁਬਾਰਾ ਬਣਾਇਆ ਜਾਵੇ। ਸੀਹੋਨ ਦੇ ਸ਼ਹਿਰ ਨੂੰ ਬਹਾਲ ਕੀਤਾ ਜਾਵੇ।

28“ਹੇਸ਼ਬੋਨ ਵਿੱਚੋਂ ਅੱਗ ਨਿਕਲੀ, ਸੀਹੋਨ ਦੇ ਸ਼ਹਿਰ ਵਿੱਚੋਂ ਇੱਕ ਅੱਗ ਨਿਕਲੀ। ਉਸ ਨੇ ਮੋਆਬ ਦੇ ਆਰ ਨੂੰ, ਅਰਨੋਨ ਦੀਆਂ ਉਚਾਈਆਂ ਦੇ ਨਾਗਰਿਕਾਂ ਨੂੰ ਭਸਮ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.