ਗਿਣਤੀ 21

ਜਦੋਂ ਮੋਸ਼ੇਹ ਨੇ ਯਾਜ਼ਰ ਵਿੱਚ ਜਾਸੂਸ ਭੇਜੇ ਤਾਂ ਇਸਰਾਏਲੀਆਂ ਨੇ ਉਸ ਦੇ ਆਲੇ-ਦੁਆਲੇ ਦੀਆਂ ਬਸਤੀਆਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਮੌਜੂਦ ਅਮੋਰੀਆਂ ਨੂੰ ਬਾਹਰ ਕੱਢ ਦਿੱਤਾ।

Numbers 21:32 (UKJV) And Moses sent to spy out Jaazer, and they took the villages thereof, and drove out the Amorites that were there.

30“ਪਰ ਅਸੀਂ ਉਹਨਾਂ ਨੂੰ ਉਖਾੜ ਸੁੱਟਿਆ ਹੈ। ਹੇਸ਼ਬੋਨ ਦਾ ਰਾਜ ਦੀਬੋਨ ਤੱਕ ਸਾਰੇ ਰਸਤੇ ਤਬਾਹ ਹੋ ਗਿਆ ਹੈ। ਅਸੀਂ ਉਹਨਾਂ ਨੂੰ ਨੋਫਾਹ ਤੱਕ ਢਾਹ ਦਿੱਤਾ ਹੈ, ਜੋ ਮੇਦੇਬਾ ਤੱਕ ਫੈਲਿਆ ਹੋਇਆ ਹੈ।”

31ਸੋ ਇਸਰਾਏਲ ਅਮੋਰੀਆਂ ਦੇ ਦੇਸ਼ ਵਿੱਚ ਵੱਸ ਗਿਆ।

32ਜਦੋਂ ਮੋਸ਼ੇਹ ਨੇ ਯਾਜ਼ਰ ਵਿੱਚ ਜਾਸੂਸ ਭੇਜੇ ਤਾਂ ਇਸਰਾਏਲੀਆਂ ਨੇ ਉਸ ਦੇ ਆਲੇ-ਦੁਆਲੇ ਦੀਆਂ ਬਸਤੀਆਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਮੌਜੂਦ ਅਮੋਰੀਆਂ ਨੂੰ ਬਾਹਰ ਕੱਢ ਦਿੱਤਾ।

33ਤਦ ਉਹ ਮੁੜੇ ਅਤੇ ਬਾਸ਼ਾਨ ਦੇ ਰਾਹ ਉੱਤੇ ਚੜ੍ਹ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਅਤੇ ਆਪਣੀ ਸਾਰੀ ਸੈਨਾਂ ਸਣੇ ਉਹਨਾਂ ਨਾਲ ਯੁੱਧ ਕਰਨ ਲਈ ਅਦਰਈ ਵਿੱਚ ਪਹੁੰਚ ਗਿਆ।

34ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸਨੂੰ ਉਸਦੀ ਸਾਰੀ ਸੈਨਾ ਅਤੇ ਉਸਦੀ ਧਰਤੀ ਸਮੇਤ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਸ ਨਾਲ ਉਹੀ ਕਰੋ ਜੋ ਤੁਸੀਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.