32ਜਦੋਂ ਮੋਸ਼ੇਹ ਨੇ ਯਾਜ਼ਰ ਵਿੱਚ ਜਾਸੂਸ ਭੇਜੇ ਤਾਂ ਇਸਰਾਏਲੀਆਂ ਨੇ ਉਸ ਦੇ ਆਲੇ-ਦੁਆਲੇ ਦੀਆਂ ਬਸਤੀਆਂ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਮੌਜੂਦ ਅਮੋਰੀਆਂ ਨੂੰ ਬਾਹਰ ਕੱਢ ਦਿੱਤਾ।
33ਤਦ ਉਹ ਮੁੜੇ ਅਤੇ ਬਾਸ਼ਾਨ ਦੇ ਰਾਹ ਉੱਤੇ ਚੜ੍ਹ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਅਤੇ ਆਪਣੀ ਸਾਰੀ ਸੈਨਾਂ ਸਣੇ ਉਹਨਾਂ ਨਾਲ ਯੁੱਧ ਕਰਨ ਲਈ ਅਦਰਈ ਵਿੱਚ ਪਹੁੰਚ ਗਿਆ।
34ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸਨੂੰ ਉਸਦੀ ਸਾਰੀ ਸੈਨਾ ਅਤੇ ਉਸਦੀ ਧਰਤੀ ਸਮੇਤ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਸ ਨਾਲ ਉਹੀ ਕਰੋ ਜੋ ਤੁਸੀਂ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਸੀ ਜੋ ਹੇਸ਼ਬੋਨ ਵਿੱਚ ਰਾਜ ਕਰਦਾ ਸੀ।”
35ਸੋ ਉਹਨਾਂ ਨੇ ਉਸ ਦੇ ਪੁੱਤਰਾਂ ਅਤੇ ਉਸ ਦੀ ਸਾਰੀ ਫ਼ੌਜ ਸਮੇਤ ਉਹ ਨੂੰ ਮਾਰ ਸੁੱਟਿਆ ਅਤੇ ਉਹਨਾਂ ਦਾ ਕੋਈ ਵੀ ਨਾ ਬਚਿਆ ਅਤੇ ਉਹਨਾਂ ਨੇ ਉਸਦੀ ਜ਼ਮੀਨ ਉੱਤੇ ਕਬਜ਼ਾ ਕਰ ਲਿਆ।