ਗਿਣਤੀ 25

ਇਸ ਤੋਂ ਬਾਅਦ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਔਰਤ ਨੂੰ ਮੋਸ਼ੇਹ ਅਤੇ ਇਸਰਾਏਲ ਦੀ ਸਾਰੀ ਸਭਾ ਦੀਆਂ ਅੱਖਾਂ ਦੇ ਸਾਹਮਣੇ ਡੇਰੇ ਵਿੱਚ ਲਿਆਇਆ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੋਂਦੇ ਸਨ।

Numbers 25:6 (UKJV) And, behold, one of the children of Israel came and brought unto his brethren a Midianitish woman in the sight of Moses, and in the sight of all the congregation of the children of Israel, who were weeping before the door of the tabernacle of the congregation.

4ਫ਼ੇਰ ਮੋਸ਼ੇਹ ਨੇ ਇਸਰਾਏਲ ਦੇ ਨਿਆਂਈਆਂ ਨੂੰ ਹੁਕਮ ਦਿੱਤਾ, “ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੇ ਗੋਤ ਦੇ ਹਰੇਕ ਵਿਅਕਤੀ ਨੂੰ ਮਾਰ ਦੇਣਾ ਚਾਹੀਦਾ ਹੈ ਜੋ ਪਓਰ ਦੇ ਬਆਲ ਦਾ ਭਗਤ ਬਣ ਗਿਆ ਹੈ।”

5ਇਸ ਲਈ ਮੋਸ਼ੇਹ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਆਪਣੇ ਲੋਕਾਂ ਵਿੱਚੋਂ ਉਹਨਾਂ ਲੋਕਾਂ ਨੂੰ ਮਾਰ ਦੇਵੇ ਜਿਨ੍ਹਾਂ ਨੇ ਆਪਣੇ ਆਪ ਨੂੰ ਪਿਓਰ ਦੇ ਬਆਲ ਨਾਲ ਜੋੜਿਆ ਹੈ।”

6ਇਸ ਤੋਂ ਬਾਅਦ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਔਰਤ ਨੂੰ ਮੋਸ਼ੇਹ ਅਤੇ ਇਸਰਾਏਲ ਦੀ ਸਾਰੀ ਸਭਾ ਦੀਆਂ ਅੱਖਾਂ ਦੇ ਸਾਹਮਣੇ ਡੇਰੇ ਵਿੱਚ ਲਿਆਇਆ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਰੋਂਦੇ ਸਨ।

7ਜਦੋਂ ਅਲਆਜ਼ਾਰ ਦੇ ਪੁੱਤਰ ਫੀਨਹਾਸ, ਜੋ ਕਿ ਹਾਰੋਨ ਦੇ ਪੁੱਤਰ ਜਾਜਕ ਸੀ, ਉਸਨੇ ਇਹ ਵੇਖਿਆ ਤਾਂ ਉਹ ਸਭਾ ਛੱਡ ਗਿਆ ਅਤੇ ਆਪਣੇ ਹੱਥ ਵਿੱਚ ਬਰਛਾ ਲਿਆ

8ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਤੰਬੂ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾਂ ਰੁਕ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.