ਗਿਣਤੀ 26

“ਇਸਰਾਏਲ ਦੇ ਸਾਰੇ ਲੋਕਾਂ ਦੇ ਪਰਿਵਾਰਾਂ ਅਨੁਸਾਰ ਇੱਕ ਮਰਦਮਸ਼ੁਮਾਰੀ ਕਰੋ ਉਹ ਸਾਰੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋ ਇਸਰਾਏਲ ਦੀ ਫੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”

Numbers 26:2 (UKJV) Take the sum of all the congregation of the children of Israel, from twenty years old and upward, throughout their fathers' house, all that are able to go to war in Israel.

1ਮਹਾਂਮਾਰੀ ਤੋਂ ਬਾਅਦ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਦੇ ਪੁੱਤਰ ਅਲਆਜ਼ਾਰ, ਜਾਜਕ ਨੂੰ ਆਖਿਆ,

2“ਇਸਰਾਏਲ ਦੇ ਸਾਰੇ ਲੋਕਾਂ ਦੇ ਪਰਿਵਾਰਾਂ ਅਨੁਸਾਰ ਇੱਕ ਮਰਦਮਸ਼ੁਮਾਰੀ ਕਰੋ ਉਹ ਸਾਰੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋ ਇਸਰਾਏਲ ਦੀ ਫੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”

3ਇਸ ਲਈ ਯਰੀਹੋ ਦੇ ਪਾਰ ਯਰਦਨ ਦੇ ਕੰਢੇ ਮੋਆਬ ਦੇ ਮੈਦਾਨ ਵਿੱਚ, ਮੋਸ਼ੇਹ ਅਤੇ ਅਲਆਜ਼ਾਰ ਜਾਜਕ ਨੇ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ,

4“ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਨੁੱਖਾਂ ਦੀ ਗਿਣਤੀ ਕਰੋ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।” ਇਹ ਉਹ ਇਸਰਾਏਲੀ ਸਨ ਜੋ ਮਿਸਰ ਵਿੱਚੋਂ ਨਿਕਲੇ ਸਨ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.