ਗਿਣਤੀ 26

ਇਸ ਲਈ ਯਰੀਹੋ ਦੇ ਪਾਰ ਯਰਦਨ ਦੇ ਕੰਢੇ ਮੋਆਬ ਦੇ ਮੈਦਾਨ ਵਿੱਚ, ਮੋਸ਼ੇਹ ਅਤੇ ਅਲਆਜ਼ਾਰ ਜਾਜਕ ਨੇ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ,

Numbers 26:3 (UKJV) And Moses and Eleazar the priest spoke with them in the plains of Moab by Jordan near Jericho, saying,

1ਮਹਾਂਮਾਰੀ ਤੋਂ ਬਾਅਦ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਦੇ ਪੁੱਤਰ ਅਲਆਜ਼ਾਰ, ਜਾਜਕ ਨੂੰ ਆਖਿਆ,

2“ਇਸਰਾਏਲ ਦੇ ਸਾਰੇ ਲੋਕਾਂ ਦੇ ਪਰਿਵਾਰਾਂ ਅਨੁਸਾਰ ਇੱਕ ਮਰਦਮਸ਼ੁਮਾਰੀ ਕਰੋ ਉਹ ਸਾਰੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋ ਇਸਰਾਏਲ ਦੀ ਫੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”

3ਇਸ ਲਈ ਯਰੀਹੋ ਦੇ ਪਾਰ ਯਰਦਨ ਦੇ ਕੰਢੇ ਮੋਆਬ ਦੇ ਮੈਦਾਨ ਵਿੱਚ, ਮੋਸ਼ੇਹ ਅਤੇ ਅਲਆਜ਼ਾਰ ਜਾਜਕ ਨੇ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ,

4“ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਨੁੱਖਾਂ ਦੀ ਗਿਣਤੀ ਕਰੋ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।” ਇਹ ਉਹ ਇਸਰਾਏਲੀ ਸਨ ਜੋ ਮਿਸਰ ਵਿੱਚੋਂ ਨਿਕਲੇ ਸਨ:

5ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੇ ਉੱਤਰਾਧਿਕਾਰੀ ਸਨ: ਹਨੋਕ ਤੋਂ, ਹਨੋਕੀਆਂ ਗੋਤ; ਪੱਲੂ ਤੋਂ, ਪੱਲੂਆਂ ਕਬੀਲੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.