ਗਿਣਤੀ 26

“ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਨੁੱਖਾਂ ਦੀ ਗਿਣਤੀ ਕਰੋ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।” ਇਹ ਉਹ ਇਸਰਾਏਲੀ ਸਨ ਜੋ ਮਿਸਰ ਵਿੱਚੋਂ ਨਿਕਲੇ ਸਨ:

Numbers 26:4 (UKJV) Take the sum of the people, from twenty years old and upward; as the LORD commanded Moses and the children of Israel, which went forth out of the land of Egypt.

2“ਇਸਰਾਏਲ ਦੇ ਸਾਰੇ ਲੋਕਾਂ ਦੇ ਪਰਿਵਾਰਾਂ ਅਨੁਸਾਰ ਇੱਕ ਮਰਦਮਸ਼ੁਮਾਰੀ ਕਰੋ ਉਹ ਸਾਰੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋ ਇਸਰਾਏਲ ਦੀ ਫੌਜ ਵਿੱਚ ਸੇਵਾ ਕਰਨ ਦੇ ਯੋਗ ਹਨ।”

3ਇਸ ਲਈ ਯਰੀਹੋ ਦੇ ਪਾਰ ਯਰਦਨ ਦੇ ਕੰਢੇ ਮੋਆਬ ਦੇ ਮੈਦਾਨ ਵਿੱਚ, ਮੋਸ਼ੇਹ ਅਤੇ ਅਲਆਜ਼ਾਰ ਜਾਜਕ ਨੇ ਉਹਨਾਂ ਨਾਲ ਗੱਲ ਕੀਤੀ ਅਤੇ ਕਿਹਾ,

4“ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਨੁੱਖਾਂ ਦੀ ਗਿਣਤੀ ਕਰੋ, ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।” ਇਹ ਉਹ ਇਸਰਾਏਲੀ ਸਨ ਜੋ ਮਿਸਰ ਵਿੱਚੋਂ ਨਿਕਲੇ ਸਨ:

5ਇਸਰਾਏਲ ਦੇ ਜੇਠੇ ਪੁੱਤਰ ਰਊਬੇਨ ਦੇ ਉੱਤਰਾਧਿਕਾਰੀ ਸਨ: ਹਨੋਕ ਤੋਂ, ਹਨੋਕੀਆਂ ਗੋਤ; ਪੱਲੂ ਤੋਂ, ਪੱਲੂਆਂ ਕਬੀਲੇ;

6ਹੇਜ਼ਰੋਨ ਤੋਂ, ਹੇਜ਼ਰੋਨ ਦਾ ਪਰਿਵਾਰ; ਕਰਮੀ ਤੋਂ, ਕਰਮੀਆਂ ਪਰਿਵਾਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.