ਗਿਣਤੀ 27

ਉਸ ਨੂੰ ਆਪਣਾ ਕੁਝ ਅਧਿਕਾਰ ਦੇ ਤਾਂ ਜੋ ਇਸਰਾਏਲ ਦੀ ਸਾਰੀ ਕੌਮ ਉਸ ਦਾ ਕਹਿਣਾ ਮੰਨੇ।

Numbers 27:20 (UKJV) And you shall put some of yours honour upon him, that all the congregation of the children of Israel may be obedient.

18ਤਾਂ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਨੂਨ ਦੇ ਪੁੱਤਰ ਯੇਹੋਸ਼ੁਆ ਨੂੰ ਲੈ ਜਾ, ਕਿਉਂਕਿ ਇਸ ਵਿੱਚ ਅਗਵਾਈ ਕਰਨ ਦਾ ਆਤਮਾ ਹੈ, ਅਤੇ ਆਪਣਾ ਹੱਥ ਉਸ ਉੱਤੇ ਰੱਖ।

19ਉਹ ਨੂੰ ਅਲਆਜ਼ਾਰ ਜਾਜਕ ਅਤੇ ਸਾਰੀ ਸਭਾ ਦੇ ਸਾਹਮਣੇ ਖੜਾ ਕਰ ਅਤੇ ਉਹਨਾਂ ਦੀ ਹਾਜ਼ਰੀ ਵਿੱਚ ਉਸ ਨੂੰ ਹੁਕਮ ਦੇ।

20ਉਸ ਨੂੰ ਆਪਣਾ ਕੁਝ ਅਧਿਕਾਰ ਦੇ ਤਾਂ ਜੋ ਇਸਰਾਏਲ ਦੀ ਸਾਰੀ ਕੌਮ ਉਸ ਦਾ ਕਹਿਣਾ ਮੰਨੇ।

21ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ, ਜੋ ਯਾਹਵੇਹ ਦੇ ਸਾਹਮਣੇ ਊਰੀਮ ਬਾਰੇ ਪੁੱਛ-ਗਿੱਛ ਕਰਕੇ ਉਸ ਦੇ ਲਈ ਫੈਸਲੇ ਲਵੇਗਾ। ਉਸ ਦੇ ਹੁਕਮ ਉੱਤੇ ਉਹ ਅਤੇ ਇਸਰਾਏਲੀਆਂ ਦੀ ਸਾਰੀ ਕੌਮ ਬਾਹਰ ਜਾਵੇਗੀ ਅਤੇ ਉਸ ਦੇ ਹੁਕਮ ਉੱਤੇ ਉਹ ਅੰਦਰ ਆਉਣਗੇ।”

22ਮੋਸ਼ੇਹ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ। ਉਸਨੇ ਯੇਹੋਸ਼ੁਆ ਨੂੰ ਲਿਆ ਅਤੇ ਉਸਨੂੰ ਅਲਆਜ਼ਾਰ ਜਾਜਕ ਅਤੇ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.