16“ ‘ਪਹਿਲੇ ਮਹੀਨੇ ਦੇ ਚੌਦਵੇਂ ਦਿਨ ਯਾਹਵੇਹ ਦਾ ਪਸਾਹ ਮਨਾਇਆ ਜਾਵੇ।
17ਇਸ ਮਹੀਨੇ ਦੀ ਪੰਦਰਵੀਂ ਤਰੀਖ਼ ਨੂੰ ਇੱਕ ਤਿਉਹਾਰ ਹੋਵੇਗਾ। ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਓ।
18ਪਹਿਲੇ ਦਿਨ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰਨਾ।
19ਯਾਹਵੇਹ ਨੂੰ ਇੱਕ ਭੋਜਨ ਦੀ ਭੇਟ ਚੜ੍ਹਾਓ ਜਿਸ ਵਿੱਚ ਦੋ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਹੋਮ ਦੀ ਬਲੀ ਹੋਵੇ, ਇਹ ਸਾਰੇ ਦੋਸ਼ ਰਹਿਤ ਹੋਣ।
20ਹਰੇਕ ਬਲਦ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਅਨਾਜ ਦੀ ਭੇਟ ਹੋਣ, ਅਤੇ ਭੇਡੂ ਦੇ ਨਾਲ, ਦੋ-ਦਸਵਾਂ ਹਿੱਸਾ ਚੜਾਓ,