ਗਿਣਤੀ 29

ਤੇਰ੍ਹਾਂ ਬਲਦਾਂ ਵਿੱਚੋਂ ਹਰੇਕ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾਏ ਹੋਏ ਵਧੀਆ ਆਟੇ ਦੀ ਭੇਟ ਚੜ੍ਹਾਓ ਅਤੇ ਦੋ ਭੇਡੂਆਂ ਵਿੱਚੋਂ ਹਰੇਕ ਨਾਲ, ਦੋ-ਦਸਵੇਂ ਹਿੱਸੇ,

Numbers 29:14 (UKJV) And their food offering shall be of flour mingled with oil, three tenth deals unto every bullock of the thirteen bullocks, two tenth deals to each ram of the two rams,

12“ ‘ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ, ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਸੱਤ ਦਿਨਾਂ ਲਈ ਯਾਹਵੇਹ ਲਈ ਇੱਕ ਤਿਉਹਾਰ ਮਨਾਓ।

13ਅਤੇ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਾਹਵੇਹ ਲਈ ਚੜ੍ਹਾਓ ਅਤੇ ਇੱਕ ਭੋਜਨ ਦੀ ਭੇਟ ਵਿੱਚ ਤੇਰ੍ਹਾਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ, ਸਾਰੇ ਦੋਸ਼ ਰਹਿਤ ਹੋਣ।

14ਤੇਰ੍ਹਾਂ ਬਲਦਾਂ ਵਿੱਚੋਂ ਹਰੇਕ ਦੇ ਨਾਲ ਇੱਕ ਏਫਾਹ ਦੇ ਤਿੰਨ ਦਸਵੇਂ ਹਿੱਸੇ ਦੇ ਤੇਲ ਵਿੱਚ ਮਿਲਾਏ ਹੋਏ ਵਧੀਆ ਆਟੇ ਦੀ ਭੇਟ ਚੜ੍ਹਾਓ ਅਤੇ ਦੋ ਭੇਡੂਆਂ ਵਿੱਚੋਂ ਹਰੇਕ ਨਾਲ, ਦੋ-ਦਸਵੇਂ ਹਿੱਸੇ,

15ਅਤੇ ਚੌਦਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ।

16ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਦੀ ਭੇਟ ਕਰਕੇ ਚੜ੍ਹਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.