24ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।
25ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇਂ।
26“ ‘ਪੰਜਵੇਂ ਦਿਨ ਨੌਂ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।
27ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।
28ਅਤੇ ਹੋਮ ਬਲੀ ਅਤੇ ਉਸ ਦੇ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਅਲੱਗ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇ।