ਗਿਣਤੀ 29

ਬਲਦ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਵਧੀਆ ਆਟੇ ਦੇ ਤਿੰਨ ਦਸਵੇਂ ਹਿੱਸੇ ਦੀ ਅਨਾਜ਼ ਦੀ ਭੇਟ ਚੜ੍ਹਾਓ। ਭੇਡੂ ਦੇ ਨਾਲ, ਦੋ ਦਸਵੰਧ;

Numbers 29:3 (UKJV) And their food offering shall be of flour mingled with oil, three tenth deals for a bullock, and two tenth deals for a ram,

1“ ‘ਸੱਤਵੇਂ ਮਹੀਨੇ ਦੇ ਪਹਿਲੇ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਕੋਈ ਕੰਮ-ਧੰਦਾ ਨਾ ਕਰੋ। ਇਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।

2ਯਾਹਵੇਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਓ, ਅਰਥਾਤ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡਾਂ ਦੇ ਬੱਚੇ, ਇਹ ਸਾਰੇ ਦੋਸ਼ ਰਹਿਤ ਹੋਣ।

3ਬਲਦ ਦੇ ਨਾਲ ਜ਼ੈਤੂਨ ਦੇ ਤੇਲ ਵਿੱਚ ਰਲੇ ਹੋਏ ਵਧੀਆ ਆਟੇ ਦੇ ਤਿੰਨ ਦਸਵੇਂ ਹਿੱਸੇ ਦੀ ਅਨਾਜ਼ ਦੀ ਭੇਟ ਚੜ੍ਹਾਓ। ਭੇਡੂ ਦੇ ਨਾਲ, ਦੋ ਦਸਵੰਧ;

4ਅਤੇ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ, ਇੱਕ-ਦਸਵਾਂ ਹਿੱਸਾ।

5ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਚੜ੍ਹਾਇਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.