28ਅਤੇ ਹੋਮ ਬਲੀ ਅਤੇ ਉਸ ਦੇ ਅਨਾਜ਼ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਅਲੱਗ ਇੱਕ ਬੱਕਰਾ ਪਾਪ ਲਈ ਚੜ੍ਹਾਇਆ ਜਾਵੇ।
29“ ‘ਛੇਵੇਂ ਦਿਨ ਅੱਠ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਲੇਲੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।
30ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਉਹਨਾਂ ਦੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਨਿਰਧਾਰਤ ਗਿਣਤੀ ਦੇ ਅਨੁਸਾਰ ਚੜ੍ਹਾਓ।
31ਇੱਕ ਬੱਕਰਾ ਪਾਪ ਦੀ ਭੇਟ ਵਜੋਂ, ਨਿਯਮਤ ਹੋਮ ਬਲੀ ਦੇ ਨਾਲ ਉਸ ਦੇ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਓ।
32“ ‘ਸੱਤਵੇਂ ਦਿਨ ਸੱਤ ਬਲਦ, ਦੋ ਭੇਡੂ ਅਤੇ ਇੱਕ ਸਾਲ ਦੇ ਚੌਦਾਂ ਭੇਡਾਂ ਦੇ ਬੱਚੇ ਚੜ੍ਹਾਓ, ਇਹ ਸਾਰੇ ਦੋਸ਼ ਰਹਿਤ ਹੋਣ।