4ਅਤੇ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ, ਇੱਕ-ਦਸਵਾਂ ਹਿੱਸਾ।
5ਤੁਹਾਡੇ ਲਈ ਪ੍ਰਾਸਚਿਤ ਕਰਨ ਲਈ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਚੜ੍ਹਾਇਆ ਜਾਵੇ।
6ਇਸ ਤੋਂ ਇਲਾਵਾ ਮਹੀਨੇ ਅਤੇ ਰੋਜ਼ਾਨਾ ਦੀਆਂ ਹੋਮ ਦੀਆਂ ਭੇਟਾਂ ਅਤੇ ਉਹਨਾਂ ਦੇ ਨਾਲ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਓ। ਇਹ ਭੋਜਨ ਦੀ ਭੇਟ ਯਾਹਵੇਹ ਲਈ ਸੁਗੰਧਤਾ ਦੀ ਅੱਗ ਦੀ ਭੇਂਟ ਹੋਵੇ।
7“ ‘ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਆਪਣੇ ਆਪ ਤੋਂ ਇਨਕਾਰ ਕਰੋ, ਅਤੇ ਕੋਈ ਕੰਮ-ਧੰਦਾ ਨਾ ਕਰਨਾ।
8ਤੁਸੀਂ ਯਾਹਵੇਹ ਲਈ ਪ੍ਰਸੰਨ ਕਰਨ ਲਈ ਸੁਗੰਧਤਾ ਦੀ ਹੋਮ ਬਲੀ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡ ਦੇ ਬੱਚੇ ਦੀ ਹੋਮ ਬਲੀ ਚੜ੍ਹਾਓ ਇਹ ਸਾਰੇ ਦੋਸ਼ ਰਹਿਤ ਹੋਣ।