6ਇਸ ਤੋਂ ਇਲਾਵਾ ਮਹੀਨੇ ਅਤੇ ਰੋਜ਼ਾਨਾ ਦੀਆਂ ਹੋਮ ਦੀਆਂ ਭੇਟਾਂ ਅਤੇ ਉਹਨਾਂ ਦੇ ਨਾਲ ਅਨਾਜ਼ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਓ। ਇਹ ਭੋਜਨ ਦੀ ਭੇਟ ਯਾਹਵੇਹ ਲਈ ਸੁਗੰਧਤਾ ਦੀ ਅੱਗ ਦੀ ਭੇਂਟ ਹੋਵੇ।
7“ ‘ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਇੱਕ ਪਵਿੱਤਰ ਸਭਾ ਕਰੋ ਅਤੇ ਆਪਣੇ ਆਪ ਤੋਂ ਇਨਕਾਰ ਕਰੋ, ਅਤੇ ਕੋਈ ਕੰਮ-ਧੰਦਾ ਨਾ ਕਰਨਾ।
8ਤੁਸੀਂ ਯਾਹਵੇਹ ਲਈ ਪ੍ਰਸੰਨ ਕਰਨ ਲਈ ਸੁਗੰਧਤਾ ਦੀ ਹੋਮ ਬਲੀ ਲਈ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੇ ਸੱਤ ਭੇਡ ਦੇ ਬੱਚੇ ਦੀ ਹੋਮ ਬਲੀ ਚੜ੍ਹਾਓ ਇਹ ਸਾਰੇ ਦੋਸ਼ ਰਹਿਤ ਹੋਣ।
9ਬਲਦ ਦੇ ਨਾਲ ਇੱਕ ਏਫਾਹ ਦਾ ਤਿੰਨ ਦਸਵਾਂ ਹਿੱਸਾ ਤੇਲ ਵਿੱਚ ਮਿਲਾ ਕੇ ਵਧੀਆ ਆਟੇ ਦੀ ਭੇਟ ਚੜ੍ਹਾਓ ਅਤੇ ਭੇਡੂ ਦੇ ਨਾਲ, ਦੋ-ਦਸਵੇਂ ਹਿੱਸੇ,
10ਅਰਥਾਤ ਸੱਤਾਂ ਲੇਲਿਆਂ ਵਿੱਚੋਂ ਹਰੇਕ ਦੇ ਨਾਲ ਇੱਕ ਦਸਵਾਂ ਹਿੱਸਾ।