ਗਿਣਤੀ 3

ਮੇਰੇ ਲਈ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੀ ਥਾਂ ਲੇਵੀਆਂ ਨੂੰ ਅਤੇ ਇਸਰਾਏਲੀਆਂ ਦੇ ਪਸ਼ੂਆਂ ਦੇ ਸਾਰੇ ਪਹਿਲੌਠੇ ਪੁੱਤਰਾਂ ਦੀ ਥਾਂ ਲੇਵੀਆਂ ਦੇ ਪਸ਼ੂ ਲੈ। ਮੈਂ ਯਾਹਵੇਹ ਹਾਂ।”

Numbers 3:41 (UKJV) And you shall take the Levites for me (I am the LORD) instead of all the firstborn among the children of Israel; and the cattle of the Levites instead of all the firstlings among the cattle of the children of Israel.

39ਯਾਹਵੇਹ ਦੇ ਹੁਕਮ ਅਨੁਸਾਰ ਮੋਸ਼ੇਹ ਅਤੇ ਹਾਰੋਨ ਦੁਆਰਾ ਉਹਨਾਂ ਦੇ ਗੋਤਾਂ ਅਨੁਸਾਰ ਗਿਣੇ ਗਏ ਲੇਵੀਆਂ ਦੀ ਕੁੱਲ ਗਿਣਤੀ 22,000 ਸੀ, ਜਿਨ੍ਹਾਂ ਵਿੱਚ ਹਰ ਇੱਕ ਮਹੀਨਾ ਜਾਂ ਇਸ ਤੋਂ ਵੱਧ ਉਮਰ ਦਾ ਪੁਰਸ਼ ਸੀ।

40ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੌਠੇ ਪੁਰਖਾਂ ਦੀ ਗਿਣਤੀ ਕਰ ਜੋ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਉਹਨਾਂ ਦੇ ਨਾਮ ਦੀ ਸੂਚੀ ਬਣਾ।

41ਮੇਰੇ ਲਈ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੀ ਥਾਂ ਲੇਵੀਆਂ ਨੂੰ ਅਤੇ ਇਸਰਾਏਲੀਆਂ ਦੇ ਪਸ਼ੂਆਂ ਦੇ ਸਾਰੇ ਪਹਿਲੌਠੇ ਪੁੱਤਰਾਂ ਦੀ ਥਾਂ ਲੇਵੀਆਂ ਦੇ ਪਸ਼ੂ ਲੈ। ਮੈਂ ਯਾਹਵੇਹ ਹਾਂ।”

42ਇਸ ਲਈ ਮੋਸ਼ੇਹ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਨੂੰ ਗਿਣਿਆ, ਜਿਵੇਂ ਯਾਹਵੇਹ ਨੇ ਉਸਨੂੰ ਹੁਕਮ ਦਿੱਤਾ ਸੀ।

43ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਜੇਠੇ ਮਰਦਾਂ ਦੀ ਕੁੱਲ ਗਿਣਤੀ, 22,273 ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.