8ਇਹ ਉਹੀ ਹੈ ਜੋ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ਸੀ ਜਦੋਂ ਮੈਂ ਉਹਨਾਂ ਨੂੰ ਕਾਦੇਸ਼ ਬਰਨੇਆ ਤੋਂ ਕਨਾਨ ਦੀ ਧਰਤੀ ਦੀ ਜਾਂਚ ਕਰਨ ਲਈ ਭੇਜਿਆ ਸੀ।
9ਜਦੋਂ ਉਹ ਅਸ਼ਕੋਲ ਦੀ ਵਾਦੀ ਵਿੱਚ ਗਏ ਅਤੇ ਉਸ ਧਰਤੀ ਨੂੰ ਵੇਖਿਆ, ਤਾਂ ਉਹਨਾਂ ਨੇ ਇਸਰਾਏਲੀਆਂ ਨੂੰ ਉਸ ਧਰਤੀ ਵਿੱਚ ਵੜਨ ਤੋਂ ਰੋਕਿਆ ਜੋ ਯਾਹਵੇਹ ਨੇ ਉਹਨਾਂ ਨੂੰ ਦਿੱਤੀ ਸੀ।
10ਉਸ ਦਿਨ ਯਾਹਵੇਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸਨੇ ਇਹ ਸਹੁੰ ਖਾਧੀ,
11‘ਕਿਉਂਕਿ ਉਹ ਪੂਰੇ ਦਿਲ ਨਾਲ ਮੇਰੇ ਪਿੱਛੇ ਨਹੀਂ ਚੱਲੇ, ਜਦੋਂ ਉਹ ਮਿਸਰ ਵਿੱਚੋਂ ਨਿੱਕਲ ਆਏ, ਉਹਨਾਂ ਵਿੱਚੋਂ ਇੱਕ ਵੀ ਨਹੀਂ ਜੋ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਉਸ ਧਰਤੀ ਨੂੰ ਨਹੀਂ ਵੇਖੇਗਾ ਜਿਸਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾਧੀ ਸੀ,
12ਸਿਵਾਏ ਕਨਿੱਜ਼ੀ ਯ਼ਫੁੰਨੇਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯੇਹੋਸ਼ੁਆ ਦੇ, ਕਿਉਂਕਿ ਇਹ ਦੋਵੇਂ ਯਾਹਵੇਹ ਦੀ ਪਾਲਣਾ ਕਰਨ ਵਿੱਚ ਵਫ਼ਾਦਾਰ ਰਹੇ।’