ਗਿਣਤੀ 32

ਜਦੋਂ ਉਹ ਅਸ਼ਕੋਲ ਦੀ ਵਾਦੀ ਵਿੱਚ ਗਏ ਅਤੇ ਉਸ ਧਰਤੀ ਨੂੰ ਵੇਖਿਆ, ਤਾਂ ਉਹਨਾਂ ਨੇ ਇਸਰਾਏਲੀਆਂ ਨੂੰ ਉਸ ਧਰਤੀ ਵਿੱਚ ਵੜਨ ਤੋਂ ਰੋਕਿਆ ਜੋ ਯਾਹਵੇਹ ਨੇ ਉਹਨਾਂ ਨੂੰ ਦਿੱਤੀ ਸੀ।

Numbers 32:9 (UKJV) For when they went up unto the valley of Eshcol, and saw the land, they discouraged the heart of the children of Israel, that they should not go into the land which the LORD had given them.

7ਤੁਸੀਂ ਇਸਰਾਏਲੀਆਂ ਨੂੰ ਉਸ ਧਰਤੀ ਵਿੱਚ ਪਾਰ ਜਾਣ ਤੋਂ ਕਿਉਂ ਨਿਰਾਸ਼ ਕਰਦੇ ਹੋ ਜੋ ਯਾਹਵੇਹ ਨੇ ਉਹਨਾਂ ਨੂੰ ਦਿੱਤੀ ਹੈ?

8ਇਹ ਉਹੀ ਹੈ ਜੋ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ਸੀ ਜਦੋਂ ਮੈਂ ਉਹਨਾਂ ਨੂੰ ਕਾਦੇਸ਼ ਬਰਨੇਆ ਤੋਂ ਕਨਾਨ ਦੀ ਧਰਤੀ ਦੀ ਜਾਂਚ ਕਰਨ ਲਈ ਭੇਜਿਆ ਸੀ।

9ਜਦੋਂ ਉਹ ਅਸ਼ਕੋਲ ਦੀ ਵਾਦੀ ਵਿੱਚ ਗਏ ਅਤੇ ਉਸ ਧਰਤੀ ਨੂੰ ਵੇਖਿਆ, ਤਾਂ ਉਹਨਾਂ ਨੇ ਇਸਰਾਏਲੀਆਂ ਨੂੰ ਉਸ ਧਰਤੀ ਵਿੱਚ ਵੜਨ ਤੋਂ ਰੋਕਿਆ ਜੋ ਯਾਹਵੇਹ ਨੇ ਉਹਨਾਂ ਨੂੰ ਦਿੱਤੀ ਸੀ।

10ਉਸ ਦਿਨ ਯਾਹਵੇਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸਨੇ ਇਹ ਸਹੁੰ ਖਾਧੀ,

11‘ਕਿਉਂਕਿ ਉਹ ਪੂਰੇ ਦਿਲ ਨਾਲ ਮੇਰੇ ਪਿੱਛੇ ਨਹੀਂ ਚੱਲੇ, ਜਦੋਂ ਉਹ ਮਿਸਰ ਵਿੱਚੋਂ ਨਿੱਕਲ ਆਏ, ਉਹਨਾਂ ਵਿੱਚੋਂ ਇੱਕ ਵੀ ਨਹੀਂ ਜੋ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਉਸ ਧਰਤੀ ਨੂੰ ਨਹੀਂ ਵੇਖੇਗਾ ਜਿਸਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾਧੀ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.