ਗਿਣਤੀ 33

ਜਦੋਂ ਮਿਸਰੀ ਆਪਣੇ ਸਾਰੇ ਪਹਿਲੌਠੇ ਨੂੰ ਦੱਬ ਰਹੇ ਸਨ, ਜਿਨ੍ਹਾਂ ਨੂੰ ਯਾਹਵੇਹ ਨੇ ਉਹਨਾਂ ਵਿੱਚ ਮਾਰਿਆ ਸੀ ਕਿਉਂਕਿ ਯਾਹਵੇਹ ਉਹਨਾਂ ਦੇ ਦੇਵਤਿਆਂ ਉੱਤੇ ਨਿਆਂ ਲਿਆਇਆ ਸੀ।

Numbers 33:4 (UKJV) For the Egyptians buried all their firstborn, which the LORD had smitten among them: upon their gods also the LORD executed judgments.

2ਯਾਹਵੇਹ ਦੇ ਹੁਕਮ ਤੇ, ਮੋਸ਼ੇਹ ਨੇ ਆਪਣੀ ਯਾਤਰਾ ਦੇ ਸ਼ੁਰੂਆਤੀ ਸਥਾਨਾਂ ਦਾ ਲੇਖਾ-ਜੋਖਾ ਰੱਖਿਆ ਉਹ ਇਹ ਯਾਤਰਾਵਾਂ ਇਸ ਤਰਾਂ ਸਨ:

3ਇਸਰਾਏਲੀ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ, ਪਸਾਹ ਤੋਂ ਅਗਲੇ ਦਿਨ ਰਾਮਸੇਸ ਤੋਂ ਰਵਾਨਾ ਹੋਏ। ਉਹ ਸਾਰੇ ਮਿਸਰੀ ਲੋਕਾਂ ਨੂੰ ਵੇਖਦੇ ਹੋਏ ਜ਼ਬਰਦਸਤੀ ਨਾਲ ਬਾਹਰ ਨਿਕਲੇ,

4ਜਦੋਂ ਮਿਸਰੀ ਆਪਣੇ ਸਾਰੇ ਪਹਿਲੌਠੇ ਨੂੰ ਦੱਬ ਰਹੇ ਸਨ, ਜਿਨ੍ਹਾਂ ਨੂੰ ਯਾਹਵੇਹ ਨੇ ਉਹਨਾਂ ਵਿੱਚ ਮਾਰਿਆ ਸੀ ਕਿਉਂਕਿ ਯਾਹਵੇਹ ਉਹਨਾਂ ਦੇ ਦੇਵਤਿਆਂ ਉੱਤੇ ਨਿਆਂ ਲਿਆਇਆ ਸੀ।

5ਇਸਰਾਏਲੀਆਂ ਨੇ ਰਾਮਸੇਸ ਨੂੰ ਛੱਡ ਦਿੱਤਾ ਅਤੇ ਸੁੱਕੋਥ ਵਿੱਚ ਡੇਰਾ ਲਾਇਆ।

6ਉਹਨਾਂ ਨੇ ਸੁੱਕੋਥ ਛੱਡ ਕੇ ਮਾਰੂਥਲ ਦੇ ਕੰਢੇ ਏਥਾਮ ਵਿੱਚ ਡੇਰਾ ਲਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.