49ਉੱਥੇ ਉਹਨਾਂ ਨੇ ਮੋਆਬ ਦੇ ਮੈਦਾਨਾਂ ਵਿੱਚ ਬੈਤ ਯਸ਼ੀਮੋਥ ਤੋਂ ਲੈ ਕੇ ਹਾਬਲ ਸ਼ਿੱਟੀਮ ਤੱਕ ਯਰਦਨ ਦੇ ਕੰਢੇ ਡੇਰੇ ਲਾਏ।
50ਯਰੀਹੋ ਤੋਂ ਪਾਰ ਯਰਦਨ ਦੇ ਕੰਢੇ ਮੋਆਬ ਦੇ ਮੈਦਾਨ ਵਿੱਚ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
51“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜਦੋਂ ਤੁਸੀਂ ਯਰਦਨ ਪਾਰ ਕਰਕੇ ਕਨਾਨ ਵਿੱਚ ਜਾਵੋਂਗੇ।
52ਆਪਣੇ ਅੱਗੋਂ ਦੇਸ਼ ਦੇ ਸਾਰੇ ਵਾਸੀਆਂ ਨੂੰ ਕੱਢ ਦਿਓ। ਉਹਨਾਂ ਦੀਆਂ ਸਾਰੀਆਂ ਉੱਕਰੀਆਂ ਹੋਈਆਂ ਮੂਰਤੀਆਂ ਅਤੇ ਉਹਨਾਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦੇਣਾ, ਅਤੇ ਉਹਨਾਂ ਦੇ ਸਾਰੇ ਉੱਚੇ ਸਥਾਨਾਂ ਨੂੰ ਢਾਹ ਸੁੱਟਣਾ।
53ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਅਤੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਤੁਹਾਨੂੰ ਉਹ ਜ਼ਮੀਨ ਦਿੱਤੀ ਹੈ ਜੋ ਤੁਹਾਡੇ ਉੱਤੇ ਕਬਜ਼ਾ ਕਰਨ ਲਈ ਹੈ।