ਗਿਣਤੀ 36

ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੋਸੇਫ਼ ਦੇ ਪੁੱਤਰ ਦੇ ਪਰਿਵਾਰ ਵਿੱਚ ਮਨੱਸ਼ੇਹ ਦੇ ਪੁੱਤਰ, ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਪਰਿਵਾਰ ਤੋਂ ਸਨ ਨੇੜੇ ਆ ਕੇ ਮੋਸ਼ੇਹ ਅਤੇ ਉਹਨਾਂ ਪ੍ਰਧਾਨਾ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।

Numbers 36:1 (UKJV) And the chief fathers of the families of the children of Gilead, the son of Machir, the son of Manasseh, of the families of the sons of Joseph, came near, and spoke before Moses, and before the princes, the chief fathers of the children of Israel:

1ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੋਸੇਫ਼ ਦੇ ਪੁੱਤਰ ਦੇ ਪਰਿਵਾਰ ਵਿੱਚ ਮਨੱਸ਼ੇਹ ਦੇ ਪੁੱਤਰ, ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਪਰਿਵਾਰ ਤੋਂ ਸਨ ਨੇੜੇ ਆ ਕੇ ਮੋਸ਼ੇਹ ਅਤੇ ਉਹਨਾਂ ਪ੍ਰਧਾਨਾ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।

2ਉਹਨਾਂ ਨੇ ਆਖਿਆ, “ਜਦੋਂ ਯਾਹਵੇਹ ਨੇ ਮੇਰੇ ਸੁਆਮੀ ਨੂੰ ਹੁਕਮ ਦਿੱਤਾ ਕਿ ਉਹ ਜ਼ਮੀਨ ਨੂੰ ਗੁਣਾ ਪਾ ਕੇ ਇਸਰਾਏਲੀਆਂ ਨੂੰ ਵਿਰਾਸਤ ਵਿੱਚ ਦੇਵੇ ਤਾਂ ਉਸ ਨੇ ਤੁਹਾਨੂੰ ਹੁਕਮ ਦਿੱਤਾ ਕਿ ਸਾਡੇ ਭਰਾ ਸਲਾਫ਼ਹਾਦ ਦੀ ਵਿਰਾਸਤ ਉਸ ਦੀਆਂ ਧੀਆਂ ਨੂੰ ਦੇ ਦਿਓ।

3ਹੁਣ ਮੰਨ ਲਓ ਕਿ ਉਹ ਇਸਰਾਏਲ ਦੇ ਹੋਰ ਗੋਤਾਂ ਦੇ ਆਦਮੀਆਂ ਨਾਲ ਵਿਆਹ ਕਰਦੀਆਂ ਹਨ, ਫਿਰ ਉਹਨਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਵਿਰਾਸਤ ਤੋਂ ਖਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਹੋ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.