1ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੇ, ਜਿਹੜੇ ਯੋਸੇਫ਼ ਦੇ ਪੁੱਤਰ ਦੇ ਪਰਿਵਾਰ ਵਿੱਚ ਮਨੱਸ਼ੇਹ ਦੇ ਪੁੱਤਰ, ਮਾਕੀਰ ਦੇ ਪੁੱਤਰ, ਗਿਲਆਦ ਦੇ ਪੁੱਤਰਾਂ ਦੇ ਪਰਿਵਾਰ ਤੋਂ ਸਨ ਨੇੜੇ ਆ ਕੇ ਮੋਸ਼ੇਹ ਅਤੇ ਉਹਨਾਂ ਪ੍ਰਧਾਨਾ ਦੇ ਅੱਗੇ ਜਿਹੜੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਗੱਲ ਕੀਤੀ।
2ਉਹਨਾਂ ਨੇ ਆਖਿਆ, “ਜਦੋਂ ਯਾਹਵੇਹ ਨੇ ਮੇਰੇ ਸੁਆਮੀ ਨੂੰ ਹੁਕਮ ਦਿੱਤਾ ਕਿ ਉਹ ਜ਼ਮੀਨ ਨੂੰ ਗੁਣਾ ਪਾ ਕੇ ਇਸਰਾਏਲੀਆਂ ਨੂੰ ਵਿਰਾਸਤ ਵਿੱਚ ਦੇਵੇ ਤਾਂ ਉਸ ਨੇ ਤੁਹਾਨੂੰ ਹੁਕਮ ਦਿੱਤਾ ਕਿ ਸਾਡੇ ਭਰਾ ਸਲਾਫ਼ਹਾਦ ਦੀ ਵਿਰਾਸਤ ਉਸ ਦੀਆਂ ਧੀਆਂ ਨੂੰ ਦੇ ਦਿਓ।
3ਹੁਣ ਮੰਨ ਲਓ ਕਿ ਉਹ ਇਸਰਾਏਲ ਦੇ ਹੋਰ ਗੋਤਾਂ ਦੇ ਆਦਮੀਆਂ ਨਾਲ ਵਿਆਹ ਕਰਦੀਆਂ ਹਨ, ਫਿਰ ਉਹਨਾਂ ਦਾ ਹਿੱਸਾ ਸਾਡੇ ਪੁਰਖਿਆਂ ਦੀ ਵਿਰਾਸਤ ਤੋਂ ਖਤਮ ਹੋ ਜਾਵੇਗਾ ਅਤੇ ਉਹ ਉਸ ਗੋਤ ਨੂੰ ਦਿੱਤਾ ਜਾਵੇਗਾ ਜਿਹ ਦੀਆਂ ਉਹ ਹੋ ਜਾਣਗੀਆਂ ਅਤੇ ਸਾਡਾ ਹਿੱਸਾ ਘੱਟ ਹੋ ਜਾਵੇਗਾ।
4ਜਦੋਂ ਇਸਰਾਏਲੀਆਂ ਲਈ ਜੁਬਲੀ ਦਾ ਸਾਲ ਆਵੇਗਾ, ਤਾਂ ਉਹਨਾਂ ਦੀ ਵਿਰਾਸਤ ਉਸ ਗੋਤ ਦੇ ਨਾਲ ਜੋੜ ਦਿੱਤੀ ਜਾਵੇਗੀ ਜਿਸ ਵਿੱਚ ਉਹ ਵਿਆਹ ਕਰਨਗੇ ਅਤੇ ਉਹਨਾਂ ਦੀ ਜਾਇਦਾਦ ਸਾਡੇ ਪੁਰਖਿਆਂ ਦੇ ਕਬੀਲੇ ਦੀ ਵਿਰਾਸਤ ਵਿੱਚੋਂ ਲੈ ਲਈ ਜਾਵੇਗੀ।”