ਗਿਣਤੀ 36

ਇਹ ਉਹ ਗੱਲ ਹੈ ਜਿਸ ਦਾ ਯਾਹਵੇਹ ਨੇ ਸਲਾਫ਼ਹਾਦ ਦੀਆਂ ਧੀਆਂ ਲਈ ਹੁਕਮ ਦਿੱਤਾ ਸੀ, ਜਿਹੜਾ ਉਹਨਾਂ ਦੀਆਂ ਅੱਖਾਂ ਵਿੱਚ ਚੰਗਾ ਲੱਗੇ ਉਹ ਉਸ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰ ਵਿੱਚ ਵਿਆਹ ਕਰਾਉਣ।

Numbers 36:6 (UKJV) This is the thing which the LORD does command concerning the daughters of Zelophehad, saying, Let them marry to whom they think best; only to the family of the tribe of their father shall they marry.

4ਜਦੋਂ ਇਸਰਾਏਲੀਆਂ ਲਈ ਜੁਬਲੀ ਦਾ ਸਾਲ ਆਵੇਗਾ, ਤਾਂ ਉਹਨਾਂ ਦੀ ਵਿਰਾਸਤ ਉਸ ਗੋਤ ਦੇ ਨਾਲ ਜੋੜ ਦਿੱਤੀ ਜਾਵੇਗੀ ਜਿਸ ਵਿੱਚ ਉਹ ਵਿਆਹ ਕਰਨਗੇ ਅਤੇ ਉਹਨਾਂ ਦੀ ਜਾਇਦਾਦ ਸਾਡੇ ਪੁਰਖਿਆਂ ਦੇ ਕਬੀਲੇ ਦੀ ਵਿਰਾਸਤ ਵਿੱਚੋਂ ਲੈ ਲਈ ਜਾਵੇਗੀ।”

5ਤਦ ਯਾਹਵੇਹ ਦੇ ਹੁਕਮ ਉੱਤੇ ਮੋਸ਼ੇਹ ਨੇ ਇਸਰਾਏਲੀਆਂ ਨੂੰ ਇਹ ਹੁਕਮ ਦਿੱਤਾ, “ਜੋ ਕੁਝ ਯੋਸੇਫ਼ ਦੇ ਉੱਤਰਾਧਿਕਾਰੀਆਂ ਦਾ ਗੋਤ ਆਖ ਰਿਹਾ ਹੈ ਉਹ ਸਹੀ ਹੈ।

6ਇਹ ਉਹ ਗੱਲ ਹੈ ਜਿਸ ਦਾ ਯਾਹਵੇਹ ਨੇ ਸਲਾਫ਼ਹਾਦ ਦੀਆਂ ਧੀਆਂ ਲਈ ਹੁਕਮ ਦਿੱਤਾ ਸੀ, ਜਿਹੜਾ ਉਹਨਾਂ ਦੀਆਂ ਅੱਖਾਂ ਵਿੱਚ ਚੰਗਾ ਲੱਗੇ ਉਹ ਉਸ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰ ਵਿੱਚ ਵਿਆਹ ਕਰਾਉਣ।

7ਇਸਰਾਏਲ ਵਿੱਚ ਕੋਈ ਵੀ ਵਿਰਾਸਤ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਕਿਉਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਗੋਤ ਦੀ ਵਿਰਾਸਤ ਨੂੰ ਸੰਭਾਲੇਗਾ।

8ਹਰ ਇੱਕ ਧੀ ਜੋ ਇਸਰਾਏਲ ਦੇ ਕਿਸੇ ਗੋਤ ਵਿੱਚ ਜ਼ਮੀਨ ਦੀ ਵਾਰਸ ਹੋਵੇ, ਆਪਣੇ ਪਿਤਾ ਦੇ ਗੋਤ ਦੇ ਕਿਸੇ ਵਿਅਕਤੀ ਨਾਲ ਵਿਆਹ ਕਰਾਵੇ ਤਾਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਵਿਰਾਸਤ ਪ੍ਰਾਪਤ ਕਰ ਲਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.