5ਤਦ ਯਾਹਵੇਹ ਦੇ ਹੁਕਮ ਉੱਤੇ ਮੋਸ਼ੇਹ ਨੇ ਇਸਰਾਏਲੀਆਂ ਨੂੰ ਇਹ ਹੁਕਮ ਦਿੱਤਾ, “ਜੋ ਕੁਝ ਯੋਸੇਫ਼ ਦੇ ਉੱਤਰਾਧਿਕਾਰੀਆਂ ਦਾ ਗੋਤ ਆਖ ਰਿਹਾ ਹੈ ਉਹ ਸਹੀ ਹੈ।
6ਇਹ ਉਹ ਗੱਲ ਹੈ ਜਿਸ ਦਾ ਯਾਹਵੇਹ ਨੇ ਸਲਾਫ਼ਹਾਦ ਦੀਆਂ ਧੀਆਂ ਲਈ ਹੁਕਮ ਦਿੱਤਾ ਸੀ, ਜਿਹੜਾ ਉਹਨਾਂ ਦੀਆਂ ਅੱਖਾਂ ਵਿੱਚ ਚੰਗਾ ਲੱਗੇ ਉਹ ਉਸ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰ ਵਿੱਚ ਵਿਆਹ ਕਰਾਉਣ।
7ਇਸਰਾਏਲ ਵਿੱਚ ਕੋਈ ਵੀ ਵਿਰਾਸਤ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਕਿਉਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਗੋਤ ਦੀ ਵਿਰਾਸਤ ਨੂੰ ਸੰਭਾਲੇਗਾ।
8ਹਰ ਇੱਕ ਧੀ ਜੋ ਇਸਰਾਏਲ ਦੇ ਕਿਸੇ ਗੋਤ ਵਿੱਚ ਜ਼ਮੀਨ ਦੀ ਵਾਰਸ ਹੋਵੇ, ਆਪਣੇ ਪਿਤਾ ਦੇ ਗੋਤ ਦੇ ਕਿਸੇ ਵਿਅਕਤੀ ਨਾਲ ਵਿਆਹ ਕਰਾਵੇ ਤਾਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਵਿਰਾਸਤ ਪ੍ਰਾਪਤ ਕਰ ਲਵੇ।
9ਕੋਈ ਵੀ ਵਿਰਾਸਤ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਹੀਂ ਜਾ ਸਕਦੀ, ਕਿਉਂ ਜੋ ਇਸਰਾਏਲ ਦੇ ਹਰੇਕ ਗੋਤ ਨੂੰ ਉਸ ਧਰਤੀ ਨੂੰ ਸੰਭਾਲਣਾ ਚਾਹੀਦਾ ਹੈ ਜੋ ਉਸ ਦੀ ਵਿਰਾਸਤ ਵਿੱਚ ਹੈ।”