ਗਿਣਤੀ 36

ਹਰ ਇੱਕ ਧੀ ਜੋ ਇਸਰਾਏਲ ਦੇ ਕਿਸੇ ਗੋਤ ਵਿੱਚ ਜ਼ਮੀਨ ਦੀ ਵਾਰਸ ਹੋਵੇ, ਆਪਣੇ ਪਿਤਾ ਦੇ ਗੋਤ ਦੇ ਕਿਸੇ ਵਿਅਕਤੀ ਨਾਲ ਵਿਆਹ ਕਰਾਵੇ ਤਾਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਵਿਰਾਸਤ ਪ੍ਰਾਪਤ ਕਰ ਲਵੇ।

Numbers 36:8 (UKJV) And every daughter, that possesses an inheritance in any tribe of the children of Israel, shall be wife unto one of the family of the tribe of her father, that the children of Israel may enjoy every man the inheritance of his fathers.

6ਇਹ ਉਹ ਗੱਲ ਹੈ ਜਿਸ ਦਾ ਯਾਹਵੇਹ ਨੇ ਸਲਾਫ਼ਹਾਦ ਦੀਆਂ ਧੀਆਂ ਲਈ ਹੁਕਮ ਦਿੱਤਾ ਸੀ, ਜਿਹੜਾ ਉਹਨਾਂ ਦੀਆਂ ਅੱਖਾਂ ਵਿੱਚ ਚੰਗਾ ਲੱਗੇ ਉਹ ਉਸ ਨਾਲ ਵਿਆਹ ਕਰ ਲੈਣ, ਪਰ ਕੇਵਲ ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰ ਵਿੱਚ ਵਿਆਹ ਕਰਾਉਣ।

7ਇਸਰਾਏਲ ਵਿੱਚ ਕੋਈ ਵੀ ਵਿਰਾਸਤ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਾ ਚਲੀ ਜਾਵੇ ਕਿਉਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਗੋਤ ਦੀ ਵਿਰਾਸਤ ਨੂੰ ਸੰਭਾਲੇਗਾ।

8ਹਰ ਇੱਕ ਧੀ ਜੋ ਇਸਰਾਏਲ ਦੇ ਕਿਸੇ ਗੋਤ ਵਿੱਚ ਜ਼ਮੀਨ ਦੀ ਵਾਰਸ ਹੋਵੇ, ਆਪਣੇ ਪਿਤਾ ਦੇ ਗੋਤ ਦੇ ਕਿਸੇ ਵਿਅਕਤੀ ਨਾਲ ਵਿਆਹ ਕਰਾਵੇ ਤਾਂ ਜੋ ਹਰੇਕ ਇਸਰਾਏਲੀ ਆਪਣੇ ਪੁਰਖਿਆਂ ਦੀ ਵਿਰਾਸਤ ਪ੍ਰਾਪਤ ਕਰ ਲਵੇ।

9ਕੋਈ ਵੀ ਵਿਰਾਸਤ ਇੱਕ ਗੋਤ ਤੋਂ ਦੂਜੇ ਗੋਤ ਵਿੱਚ ਨਹੀਂ ਜਾ ਸਕਦੀ, ਕਿਉਂ ਜੋ ਇਸਰਾਏਲ ਦੇ ਹਰੇਕ ਗੋਤ ਨੂੰ ਉਸ ਧਰਤੀ ਨੂੰ ਸੰਭਾਲਣਾ ਚਾਹੀਦਾ ਹੈ ਜੋ ਉਸ ਦੀ ਵਿਰਾਸਤ ਵਿੱਚ ਹੈ।”

10ਸੋ ਸਲਾਫ਼ਹਾਦ ਦੀਆਂ ਧੀਆਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.