ਗਿਣਤੀ 5

“ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਕਿਸੇ ਵੀ ਵਿਅਕਤੀ ਨੂੰ ਡੇਰੇ ਤੋਂ ਬਾਹਰ ਭੇਜ ਦੇਣ ਜਿਸ ਨੂੰ ਕੋੜ੍ਹ ਦੀ ਬੀਮਾਰੀ ਹੋਵੇ ਜਾਂ ਕਿਸੇ ਵੀ ਤਰ੍ਹਾਂ ਦਾ ਰੋਗ ਹੋਵੇ ਜਾਂ ਜੋ ਮਰੇ ਹੋਏ ਸਰੀਰ ਦੇ ਕਾਰਨ ਰਸਮੀ ਤੌਰ ਉੱਤੇ ਅਸ਼ੁੱਧ ਹੋਵੇ।

Numbers 5:2 (UKJV) Command the children of Israel, that they put out of the camp every leper, and every one that has an issue, and whosoever is defiled by the dead:

1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਕਿਸੇ ਵੀ ਵਿਅਕਤੀ ਨੂੰ ਡੇਰੇ ਤੋਂ ਬਾਹਰ ਭੇਜ ਦੇਣ ਜਿਸ ਨੂੰ ਕੋੜ੍ਹ ਦੀ ਬੀਮਾਰੀ ਹੋਵੇ ਜਾਂ ਕਿਸੇ ਵੀ ਤਰ੍ਹਾਂ ਦਾ ਰੋਗ ਹੋਵੇ ਜਾਂ ਜੋ ਮਰੇ ਹੋਏ ਸਰੀਰ ਦੇ ਕਾਰਨ ਰਸਮੀ ਤੌਰ ਉੱਤੇ ਅਸ਼ੁੱਧ ਹੋਵੇ।

3ਆਦਮੀ ਅਤੇ ਔਰਤ ਉਹਨਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਭੇਜ ਦਿਓ ਤਾਂ ਜੋ ਉਹ ਆਪਣੇ ਡੇਰੇ ਨੂੰ ਜਿੱਥੇ ਮੈਂ ਉਹਨਾਂ ਵਿੱਚ ਰਹਿੰਦਾ ਹਾਂ, ਅਸ਼ੁੱਧ ਨਾ ਕਰਨ।”

4ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਹਨਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ, ਉਹਨਾਂ ਨੇ ਉਵੇਂ ਹੀ ਕੀਤਾ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.