1ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,
2“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਜੇਕਰ ਕੋਈ ਆਦਮੀ ਜਾਂ ਔਰਤ ਕੋਈ ਨਜ਼ੀਰ ਦੀ ਖਾਸ ਸੁੱਖਣਾ ਚਾਹੁੰਦਾ ਹੈ, ਅਰਥਾਤ ਆਪਣੇ ਆਪ ਨੂੰ ਯਾਹਵੇਹ ਲਈ ਅਰਪਣ ਕਰੇ,
3ਉਹਨਾਂ ਨੂੰ ਸ਼ਰਾਬ ਅਤੇ ਹੋਰ ਖਮੀਰ ਵਾਲੇ ਸਿਰਕੇ ਨੂੰ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਸ਼ਰਾਬ ਜਾਂ ਹੋਰ ਖਮੀਰ ਵਾਲੇ ਪੀਣ ਵਾਲੇ ਸਿਰਕੇ ਨੂੰ ਨਹੀਂ ਪੀਣਾ ਚਾਹੀਦਾ, ਉਹਨਾਂ ਨੂੰ ਅੰਗੂਰ ਦਾ ਰਸ ਨਹੀਂ ਪੀਣਾ ਚਾਹੀਦਾ ਜਾਂ ਅੰਗੂਰ ਜਾਂ ਸੌਗੀ ਨਹੀਂ ਖਾਣੀ ਚਾਹੀਦੀ।