ਗਿਣਤੀ 6

“ ‘ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦੇ ਸਿਰ ਮੁਨਾਵੇ ਅਤੇ ਆਪਣੇ ਅੱਡ ਦੇ ਸਿਰ ਦੇ ਵਾਲ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

Numbers 6:18 (UKJV) And the Nazarite shall shave the head of his separation at the door of the tabernacle of the congregation, and shall take the hair of the head of his separation, and put it in the fire which is under the sacrifice of the peace offerings.

16“ ‘ਜਾਜਕ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਯਾਹਵੇਹ ਦੇ ਅੱਗੇ ਪੇਸ਼ ਕਰੇ ਅਤੇ ਪਾਪ ਦੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਵੇ।

17ਜਾਜਕ ਪਤੀਰੀ ਰੋਟੀ ਦੀ ਟੋਕਰੀ ਚੜ੍ਹਾਵੇ ਅਤੇ ਭੇਡੂ ਨੂੰ ਸੁੱਖ-ਸਾਂਦ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਅਤੇ ਉਸ ਦੇ ਅਨਾਜ ਅਤੇ ਪੀਣ ਦੀ ਭੇਟ ਦੇ ਨਾਲ ਚੜ੍ਹਾਵੇ।

18“ ‘ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦੇ ਸਿਰ ਮੁਨਾਵੇ ਅਤੇ ਆਪਣੇ ਅੱਡ ਦੇ ਸਿਰ ਦੇ ਵਾਲ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

19“ ‘ਨਜ਼ੀਰ ਅੱਡ ਹੋਣ ਦੇ ਪਿੱਛੋਂ ਜਦੋਂ ਸਿਰ ਮੁਨਾ ਲਵੇ, ਫਿਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚ ਇੱਕ ਪਤੀਰੀ ਰੋਟੀ ਅਤੇ ਇੱਕ ਮੁੱਠੀ ਲੈ ਕੇ ਉਸਦੇ ਹੱਥਾਂ ਉੱਤੇ ਰੱਖ ਅਤੇ ਇੱਕ ਮੋਟੀ ਰੋਟੀ ਅਤੇ ਟੋਕਰੀ ਵਿੱਚੋਂ ਇੱਕ ਪਤਲੀ ਰੋਟੀ, ਦੋਵੇਂ ਬਿਨਾਂ ਖਮੀਰ ਦੇ ਬਣਾਏ ਹੋਣ।

20ਫਿਰ ਜਾਜਕ ਇਨ੍ਹਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਵੇ, ਨਾਲ ਹੀ ਹਿਲਾਈ ਹੋਈ ਛਾਤੀ ਅਤੇ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਉਸ ਤੋਂ ਬਾਅਦ, ਨਜ਼ੀਰ ਦਾਖਰਸ ਪੀ ਸਕਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.